06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੁਲਿਸ ਨੇ ਜ਼ਿਲ੍ਹੇ ਅੰਦਰ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਪੁਲਿਸ ਦੀਆਂ ਟੀਮਾਂ ਨੇ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ਦੀ ਕੀਤੀ ਜਾਂਚ

ਅਜੀਤ ਡੈਸਕ 29-07-2026
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ’ਤੇ ਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸੇ ਤਹਿਤ ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਵਿਚ ਫ਼ਰੀਦਕੋਟ ਪੁਲਿਸ ਵਲੋਂ ਮੰਗਲਵਾਰ ਦੀ ਸੁਭਾ 6 ਵਜੇ ਤੋਂ ਸ਼ਹਿਰ ਅੰਦਰ ਵੱਡੇ ਪੱਧਰ ’ਤੇ ‘ਕਾਰਡਨ ਐਂਡ ਸਰਚ ਓਪਰੇਸ਼ਨ’ (ਕੈਸ਼ੋ) ਚਲਾਇਆ ਗਿਆ। ਇਹ ਸਰਚ ਆਪ੍ਰੇਸ਼ਨ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫ਼ਰੀਦਕੋਟ ਅਤੇ ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਅਤੇ ਇਕਬਾਲ ਸਿੰਘ ਡੀ.ਐਸ.ਪੀ (ਸਬ-ਡਵੀਜਨ) ਜੈਤੋ ਦੀ ਨਿਗਰਾਨੀ ਹੇਠ ਚਲਾਇਆ ਗਿਆ। ਜਿਸ ਦੌਰਾਨ ਮੁੱਖ ਅਫ਼ਸਰ ਥਾਣਾ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ’ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਜਿਨਾਂ ਵਿਅਕਤੀਆਂ ’ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕੱਦਮੇ ਦਰਜ ਹਨ ਅਤੇ ਜਿਨ੍ਹਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਨ੍ਹਾਂ ਉੱਪਰ ਪੁਲਿਸ ਪਾਰਟੀਆਂ ਵਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ’ਤੇ ਜਾਂਚ ਕੀਤੀ ਗਈ। ਇਸ ਸਰਚ ਆਪ੍ਰੇਸ਼ਨ ਦੌਰਾਨ ਏਰੀਏ ਨੂੰ ਨਾਕਾਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ। ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਨੇ ਦੱਸਿਆ ਕਿ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਆਪ੍ਰੇਸ਼ਨ ਦੀ ਸੁਪਰਵੀਜਨ ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਵਲੋਂ ਕੀਤੀ ਗਈ। ਜਿਨ੍ਹਾਂ ਵਿਚ 110 ਦੇ ਕਰੀਬ ਪੁਲਿਸ ਕਰਮਚਾਰੀ ਸ਼ਾਮਿਲ ਸਨ। ਇਸ ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਅਤੇ ਵਿਅਕਤੀਆਂ ਨੂੰ ਰਾਊਂਡ ਅੱਪ ਵੀ ਕੀਤਾ ਗਿਆ।
ਪਿਛਲੀ ਖ਼ਬਰ ਸਿਵਲ ਪਸ਼ੂ ਹਸਪਤਾਲ ਘੁਗਿਆਣਾ ’ਚ ਪਸ਼ੂ ਭਲਾਈ ਕੈਂਪ ਲਗਾਇਆ ਅਗਲੀ ਖ਼ਬਰ ਫ਼ਾਰਮੇਸੀ ਅਫ਼ਸਰ ਪੇਪਰ ਲੀਕ ਮਾਮਲੇ ’ਚ ਸਿਹਤ ਤੇ ਸਿੱਖਿਆ ਮੰਤਰੀ ਪੰਜਾਬ ਅਸਤੀਫ਼ਾ ਦੇਣ- ਗੌਰਵ ਕੱਕੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।