06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਵਿਦਿਆਰਥੀ ਸਨਮਾਨ ਸਮਾਰੋਹ ਕੱਲ੍ਹ

ਅਜੀਤ ਡੈਸਕ 29-07-2026
ਕੋਟਕਪੂਰਾ, 28 ਜੁਲਾਈ (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵਲੋਂ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੀ 31 ਜੁਲਾਈ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਮਿਤੀ 30 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 8 ਵਜੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਪੀ.ਐਮ ਸ੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ ਵਿਖੇ ਮਨਾਉਣ ਦਾ ਫ਼ੈਸਲਾ ਕੀਤਾ ਹੈ। ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਪ੍ਰੋਫੈਸਰ ਹਰਬੰਸ ਸਿੰਘ ਪਦਮ, ਮੁਖਤਿਆਰ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ ਅਤੇ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ ਦੇ ਮੁੱਖ ਅਧਿਆਪਕ ਮੁਨੀਸ਼ ਕੁਮਾਰ ਛਾਬੜਾ ਨੇ ਦੱਸਿਆ ਹੈ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਅੰਜਨਾ ਕੌਸਲ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਅਤੇ ਸੈਕੰਡਰੀ) ਫ਼ਰੀਦਕੋਟ ਅਤੇ ਵਿਸ਼ੇਸ਼ ਮਹਿਮਾਨ ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ ਕੋਟਕਪੂਰਾ ਹੋਣਗੇ। ਸਮਾਗਮ ਦੌਰਾਨ ਪਿਛਲੀਆਂ ਰਵਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਸਾਲ 2025-26 ਦੀਆਂ ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚੋਂ ਸਰਕਾਰੀ ਸਕੂਲਾਂ ਦੀ ਜ਼ਿਲ੍ਹਾ ਫ਼ਰੀਦਕੋਟ ਦੀ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ ਕੀਤੇ ਜਾ ਰਹੇ ਹਨ। ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਜੀ ਦੇ ਧਰਮ ਨਿਰਪੱਖਤਾ ਵਾਲੇ ਸਿਧਾਂਤ ਅਤੇ ਆਜ਼ਾਦੀ ਸੰਗਰਾਮ ਵਿਚ ਪਾਏ ਗਏ ਯੋਗਦਾਨ ਸਬੰਧੀ ਵੱਖ-ਵੱਖ ਬੁਲਾਰੇ ਵਿਚਾਰ ਪੇਸ਼ ਕਰਨਗੇ।
ਪਿਛਲੀ ਖ਼ਬਰ ਮੀਰੀ ਪੀਰੀ ਮਾਰਚ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ-ਜਥੇਦਾਰ ਮੰਡ ਅਗਲੀ ਖ਼ਬਰ ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਜ਼ੋਨ ਪੱਧਰੀ ਸਕੂਲੀ ਖ਼ੇਡਾਂ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।