07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕੇਂਦਰੀ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਚਾਰ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 29-07-2026
ਫ਼ਰੀਦਕੋਟ, 28 ਜੁਲਾਈ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ ’ਚ ਨਜ਼ਰਬੰਦ ਹਵਾਲਾਤੀਆਂ ਪਾਸੋਂ ਚਾਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਰ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਭੁੱਲਰ, ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਜੇਲ੍ਹ ਕਰਮਚਾਰੀਆਂ ਨਾਲ ਰਲ ਕੇ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਚਾਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਨਵਜੋਤ ਸਿੰਘ ਪੁੱਤਰ ਸੁਖਦੇਵ ਸਿੰਘ, ਹਵਾਲਾਤੀ ਰਮਨਦੀਪ ਸਿੰਘ ਮੰਗੂ ਮੱਠ ਪੁੱਤਰ ਸੁਖਵਿੰਦਰ ਸਿੰਘ, ਹਵਾਲਾਤੀ ਭੁਪਿੰਦਰ ਸਿੰਘ ਸੋਨੂੰ ਪੁੱਤਰ ਅਜੈਬ ਸਿੰਘ ਅਤੇ ਕੁਲਵਿੰਦਰ ਸਿੰਘ ਕਿੰਦਾ ਪੁੱਤਰ ਗੁਰਮੀਤ ਸਿੰਘ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਮਾਊਂਟ ਲਰਨਿੰਗ ਜੂਨੀਅਰ ਸਕੂਲ ’ਚ ਗ੍ਰੀਨ ਡੇਅ ਮਨਾਇਆ ਅਗਲੀ ਖ਼ਬਰ ਮਾਈ ਭਾਰਤ ਪੋਰਟਲ ਅਧੀਨ ਵਿਕਸਿਤ ਵਿਬਰਾਂਤ ਵਿਲੇਜ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।