02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 30-07-2026

ਫ਼ਰੀਦਕੋਟ, 29 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮੌਜੂਦ ਸਨ ਤਾਂ ਸੈਮਲ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਝੋਟੀਵਾਲਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਿਰਮਲਾ ਦੇਵੀ ਗਰਗ ਨੇ ਨਗਰ ਕੌਂਸਲ ਜੈਤੋ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਵਿਧਾਇਕ ਅਮੋਲਕ ਸਿੰਘ ਦੀ ਅਗਵਾਈ ਹੇਠ ਬਣੀ... ਅਗਲੀ ਖ਼ਬਰ ਕੰਪਿਊਟਰ ਅਧਿਆਪਕ 31 ਜੁਲਾਈ ਨੂੰ ਸੁਨਾਮ ’ਚ ਕਰਨਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।