ਕੋਟਕਪੂਰਾ, 29 ਜੁਲਾਈ (ਮੋਹਰ ਸਿੰਘ ਗਿੱਲ)-ਕੁਰਾਸ਼ ਚੈਂਪੀਅਨਸ਼ਿਪ ਫ਼ਰੀਦਕੋਟ ਜ਼ਿਲ੍ਹੇ ’ਚ ਸਰਕਾਰੀ ਸਕੂਲ ਆਫ਼ ਐਮੀਨੈਂਸ (ਮੁੰਡਿਆਂ ਵਾਲੇ) ਸਕੂਲ ਵਿਖੇ ਕਰਵਾਈ ਗਈ। ਕੁਰਾਸ਼ ਚੈਂਪੀਅਨਸ਼ਿਪ ਕੁਰਾਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ, ਜਨਰਲ ਸੈਕਟਰੀ ਰਾਜ ਕੁਮਾਰ, ਖ਼ਜ਼ਾਨਚੀ ਗੁਰਜੀਤ ਸਿੰਘ ਅਤੇ ਹੋਰ ਮੈਂਬਰ ਮਨੋਜ ਭਨਿਆਰ, ਮਨਪ੍ਰੀਤ ਸਿੰਘ ਅਤੇ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਫ਼ਰੀਦਕੋਟ ਜ਼ਿਲ੍ਹੇ ਦੇ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਅੰਡਰ 14, 17 ਅਤੇ 19 ਦੀਆਂ ਵਿਦਿਆਰਥਣਾਂ ਨੇ ਕੁਰਾਸ਼ ਚੈਂਪੀਅਨਸ਼ਿਪ ਵਿਚ ਭਾਗ ਲਿਆ ਅਤੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕਰਕੇ ਮੈਡਲ ਪ੍ਰਾਪਤ ਕੀਤੇ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਅੰਡਰ-14 ਵਿਚੋਂ ਭਾਵਿਕਾ ਪੁੱਤਰੀ ਰਾਜ ਕੁਮਾਰ (40 ਕਿਲੋ), ਰੋਸ਼ਨਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ (36 ਕਿਲੋ), ਸੁਖਮਨ ਕੌਰ ਪੁੱਤਰੀ ਸੁਖਦੇਵ ਸਿੰਘ (44 ਕਿਲੋ) ਨੇ ਪਹਿਲਾ, ਰਾਜਦੀਪ ਕੌਰ ਪੁੱਤਰੀ ਗੁਰਸਾਹਿਬ ਸਿੰਘ (36 ਕਿਲੋ), ਲਵਲੀਨ ਕੌਰ ਪੁੱਤਰੀ ਰਮਨਦੀਪ ਸਿੰਘ (32 ਕਿਲੋ), ਤਮੰਨਾ ਪੁੱਤਰੀ ਵਿਨੈ ਕੁਮਾਰ (44 ਕਿਲੋ), ਅਰਪਨਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ (44 ਕਿਲੋ) ਨੇ ਦੂਜਾ ਅਤੇ ਮਨਸੁਖ ਕੌਰ ਪੁੱਤਰੀ ਰਾਜਾ ਸਿੰਘ (32 ਕਿਲੋ) ਨੇ ਤੀਸਰਾ ਸਥਾਨ ਹਾਸਿਲ ਕੀਤਾ। ਅੰਡਰ 17 ਵਿਚੋਂ ਅਰੂਸ਼ੀ ਪੁੱਤਰੀ ਹਰਜੀਤ ਸਿੰਘ (44 ਕਿਲੋ), ਤਮੰਨਾ ਪੁੱਤਰੀ ਅੰਗਰੇਜ਼ ਸਿੰਘ ਨੇ ਪਹਿਲਾ, ਚੰਨਪ੍ਰੀਤ ਕੌਰ ਪੁੱਤਰੀ ਮਨਦੀਪ ਸਿੰਘ (90 ਕਿਲੋ) ਨੇ ਦੂਜਾ ਅਤੇ ਜਸਲੀਨ ਕੌਰ ਪੁੱਤਰੀ ਨਿਰਮਲ ਸਿੰਘ (48 ਕਿਲੋ) ਨੇ ਤੀਸਰਾ ਸਥਾਨ ਹਾਸਿਲ ਕੀਤਾ। ਅੰਡਰ 19 ਵਿਚੋਂ ਵਰਲੀਨ ਕੌਰ ਪੁੱਤਰੀ ਲਖਵਿੰਦਰ ਸਿੰਘ (57 ਕਿਲੋ), ਰਵਨੀਸ਼ ਕੌਰ ਪੁੱਤਰੀ ਦਵਿੰਦਰ ਸਿੰਘ (44 ਕਿਲੋ), ਕਮਲਪ੍ਰੀਤ ਪੁੱਤਰੀ ਰੇਸ਼ਮ ਸਿੰਘ (52 ਕਿਲੋ) ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ (70 ਕਿਲੋ) ਨੇ ਪਹਿਲਾ ਸਥਾਨ ਹਾਸਿਲ ਕੀਤਾ। ਉਨ੍ਹਾਂ ਸਕੂਲ ਦੇ ਪਿ੍ਰੰਸੀਪਲ, ਸਟਾਫ਼, ਕੋਚ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਸਕੂਲ ਦੇ ਪਿ੍ਰੰਸੀਪਲ ਰਾਕੇਸ਼ ਸ਼ਰਮਾ ਨੇ ਇਸ ਸ਼ਾਨਦਾਰ ਜਿੱਤ ਲਈ ਵਿਦਿਆਰਥਣਾਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਨਵਪ੍ਰੀਤ ਸ਼ਰਮਾ, ਰਾਜਵਿੰਦਰ ਕੌਰ, ਕੋਚ ਹਰਵਿੰਦਰ ਸਿੰਘ, ਕੋਚ ਕੰਵਲਪ੍ਰੀਤ ਕੌਰ ਆਦਿ ਹਾਜ਼ਰ ਸਨ।