03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਦੀ ਸ਼ੁਰੂਆਤ

ਅਜੀਤ ਡੈਸਕ 30-07-2026
ਸਾਦਿਕ, 29 ਜੁਲਾਈ (ਗੁਰਭੇਜ ਸਿੰਘ ਚੌਹਾਨ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਦੀਪ ਸਿੰਘ ਵਾਲਾ ਵਿਖੇ ‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਬਲਜਿੰਦਰ ਸਿੰਘ ਔਲਖ ਸਰਪੰਚ, ਗੁਰਪ੍ਰੀਤ ਸਿੰਘ ਧਾਲੀਵਾਲ ਸਮੂਹ ਸਕੂਲ ਸਟਾਫ਼ ਅਤੇ ਬੱਚਿਆਂ ਨੇ ਪੌਦਾ ਲਗਾ ਕੇ ਮੁਹਿੰਮ ਦਾ ਆਗਾਜ਼ ਕੀਤਾ। ਸਕੂਲ ਮੁਖੀ ਮਨਜੀਤ ਸਿੰਘ ਨੇ ਬੱਚਿਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਬੂਟਾ ਲਗਾਉਣਾ ਸਾਡਾ ਇਕੱਲਾ ਕੰਮ ਨਹੀ ਸਗੋਂ ਇਨ੍ਹਾਂ ਨੂੰ ਪਾਲਣਾ ਇਨ੍ਹਾਂ ਦੀ ਦੇਖਭਾਲ ਕਰਨਾ ਵੀ ਸਾਡਾ ਮੁੱਖ ਕੰਮ ਹੈ। ਇਸ ਮੌਕੇ ਆਸ਼ਾ ਰਾਣੀ, ਮੁਕੇਸ਼ ਕੁਮਾਰ, ਸਰਬਜੀਤ ਕੌਰ ਗਹਿਰੀ, ਆਈਨਾ ਰਾਣੀ, ਵਰਿੰਦਰ ਕੁਮਾਰ, ਗੁਰਬਿੰਦਰ ਕੌਰ, ਰੁਪਿੰਦਰ ਕੌਰ, ਐਸ ਐਮ ਸੀ ਕਮੇਟੀ ਦੀ ਚੇਅਰਮੈਨ ਵੀਰਪਾਲ ਕੌਰ, ਰਵਿੰਦਰ ਕੁਮਾਰ ਅਤੇ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ-ਡਾ. ਬਲਜੀਤ ਕੌਰ ਅਗਲੀ ਖ਼ਬਰ ਅਮਰਜੀਤ ਸਿੰਘ ਪਰਮਾਰ ਵਿਮੁਕਤ ਜਾਤੀ ਵੈੱਲਫ਼ੇਅਰ ਬੋਰਡ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।