04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸ਼੍ਰੋਮਣੀ ਅਕਾਲੀ ਦਲ ਦੀ ਏਕਤਾ ਵਿਰੋਧੀ ਪਾਰਟੀਆਂ ਲਈ ਵੱਡੀ ਚੁਣੌਤੀ-ਸੂਬਾ ਸਿੰਘ ਬਾਦਲ

ਅਜੀਤ ਡੈਸਕ 31-07-2026
ਬਾਜਾਖਾਨਾ, 30 ਜੁਲਾਈ (ਜੀਵਨ ਗਰਗ)-ਵਿਰੋਧੀ ਪਾਰਟੀਆਂ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਢਾਅ ਲਾਉਣ ਵਾਲੇ ਕੁਝ ਲੋਕ ਇਹ ਪ੍ਰਚਾਰ ਕਰ ਰਹੇ ਸਨ ਕਿ ਸ਼੍ਰੋਮਣੀ ਅਕਾਲੀ ਦਲ (ਬ) ਦਾ ਕੋਈ ਵਾਜੂਦ ਨਹੀਂ ਪ੍ਰੰਤੂ ਸ਼੍ਰੋਮਣੀ ਅਕਾਲੀ ਪੂਰੀ ਤਰ੍ਹਾਂ ਇਕਮੁੱਠ ਹੈ। ਇਸ ਏਕਤਾ ਦਾ ਸਬੂਤ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਪਿਛਲੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਲਾਲੀ ਬਾਦਲ ਵੱਡੀ ਲੀਡ ਨਾਲ ਜਿੱਤਾ ਕਿ ਦੇ ਚੁੱਕੇ ਹਨ ਪ੍ਰੰਤੂ ਵਿਰੋਧੀਆਂ ਪਾਰਟੀ ਦੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਇਕ ਤੋਂ ਵੱਧ ਉਮੀਦਵਾਰ ਟਿਕਟ ਦੇ ਦਾਅਵੇਦਾਰ ਹਨ। ਇਸ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਿਰਫ਼ ਇਕ ਹੀ ਉਮੀਦਵਾਰ ’ਤੇ ਵਿਸ਼ਵਾਸ ਪ੍ਰਗਟ ਕਰੇਗਾ ਜੋ ਵਿਰੋਧੀ ਪਾਰਟੀਆਂ ਲਈ ਇਕ ਵੱਡੀ ਚਣੌਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ ਨੇ ਬਾਜਾਖਾਨਾ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਸਰਕਾਰ ਦੇ ਚਾਰ ਸਾਲ ਤੋਂ ਉੱਪਰ ਦੇ ਕਾਰਜਕਾਲ ਦਾ ਸਮਾਂ ਦੇਖ ਚੁੱਕੇ ਹਨ ਕਿਉਂਕਿ ਸਰਕਾਰ ਆਉਣ ’ਤੇ ਪੰਜਾਬ ’ਚ ਇਕ ਮਹੀਨੇ ਅੰਦਰ ਨਸ਼ਾ, ਗੈਂਗਸਟਰਵਾਦ, ਰਿਸ਼ਵਤਖੋਰੀ, ਭ੍ਰਿਸ਼ਟਾਚਾਰ ਆਦਿ ਵਰਗੀਆਂ ਬੁਰਾਈਆਂ ਖਤਮ ਕਰਨ ਦੀਆਂ ਗਾਰੰਟੀਆਂ ਦੇਣ ਵਾਲੀ ਸਰਕਾਰ ਰਾਜ ’ਚ ਜੋ ਕੁਝ ਹੋ ਰਿਹਾ ਪੰਜਾਬ ਦੇ ਲੋਕ ਇਹ ਸਭ ਕੁਝ ਆਪਣੀ ਅੱਖੀ ਦੇਖ ਅਤੇ ਕੰਨੀ ਸੁਣ ਰਹੇ ਹਨ। ਮਾਵਾਂ-ਧੀਆਂ ਸਤਿਕਾਰ ਦੇਣ ਦੀਆਂ ਗੱਲ ਕਰਨ ਵਾਲੀ ਪਾਰਟੀ ਦੇ ਰਾਜ ’ਚ ਜੋ ਜ਼ੁਲਮ ਮਾਵਾਂ ਭੈਣ ਤੇ ਸਰਕਾਰ ਵਲੋਂ ਕੀਤਾ ਗਿਆ ਇਹ ਬੇਹੱਦ ਸ਼ਰਮਨਾਕ ਹੈ। ਜਿਸ ਦਾ ਜਵਾਬ ਪੰਜਾਬ ਦੇ ਲੋਕ ਇਸ ਪਾਰਟੀ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਦੇਣ ਲਈ ਤਿਆਰ ਬੈਠੇ ਹਨ।
ਪਿਛਲੀ ਖ਼ਬਰ ਡੀ. ਸੀ. ਐਮ. ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਅਗਲੀ ਖ਼ਬਰ ਕੋਟਕਪੂਰਾ ’ਚ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਸ਼ਹਿਰ ’ਚ ਵਿਸ਼ਾਲ ਰੋਸ ਮਾਰਚ ਪ੍ਰਮੁੱਖ ਬਾਜ਼ਾਰ ਰਹੇ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।