04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪਿੰਡ ਨਵਾਂ ਕਿਲ੍ਹਾ, ਪੱਖੀ ਕਲਾਂ ਤੇ ਕੇਂਦਰੀ ਜੇਲ੍ਹ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ

31-07-2026
ਫ਼ਰੀਦਕੋਟ, 30 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ, ਆਧੁਨਿਕ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਨਵਾਂ ਕਿਲਾ, ਕੇਂਦਰੀ ਜੇਲ੍ਹ ਫ਼ਰੀਦਕੋਟ ਅਤੇ ਪਿੰਡ ਪੱਖੀ ਕਲਾਂ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ ਕੀਤਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਆਰਥਿਕ ਬੋਝ ਨਾ ਝੱਲਣਾ ਪਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ, ਮੁਫ਼ਤ ਦਵਾਈਆਂ, ਲੋੜੀਂਦੇ ਲੈਬ ਟੈਸਟ ਅਤੇ ਹੋਰ ਮੁੱਢਲੀਆਂ ਸਿਹਤ ਸੇਵਾਵਾਂ ਇਕੋ ਛੱਤ ਹੇਠ ਉਪਲਬਧ ਹੋ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ ਬਾਬਾ, ਡਾ. ਰਮਨਦੀਪ ਸਿੰਗਲਾ, ਨੋਡਲ ਅਫ਼ਸਰ ਡਾ. ਸਰਵਦੀਪ ਸਿੰਘ ਰੋਮਾਣਾ, ਮੈਡੀਕਲ ਅਫ਼ਸਰ ਡਾ. ਯੁਵਰਾਜ ਸਿੰਘ, ਇਕਬਾਲ ਸਿੰਘ ਧਾਲੀਵਾਲ ਜੇਲ੍ਹ ਸੁਪਰਡੈਂਟ, ਰਾਜਦੀਪ ਸਿੰਘ ਬਰਾੜ ਏ.ਡੀ.ਐਸ.ਪੀ, ਸੁਖਦੀਪ ਸ਼ਰਮਾ ਫ਼ਾਰਮੇਸੀ ਅਫ਼ਸਰ, ਰਾਜਿੰਦਰ ਕੁਮਾਰ ਬਲਾਕ ਐਜੂਕੈਟਰ, ਸਿਹਤ ਵਿਭਾਗ ਦੇ ਅਧਿਕਾਰੀ, ਡਾਕਟਰ, ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਵਿਖੇ ਗੁਰੂ ਪੂਰਨਿਮਾ ਦਿਹਾੜਾ ਮਨਾਇਆ ਅਗਲੀ ਖ਼ਬਰ ਡੀ. ਸੀ. ਐਮ. ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।