02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹੈਰੋਇਨ ਸਮਤੇ ਦੋ ਵਿਅਕਤੀ ਕਾਬੂ

ਅਜੀਤ ਡੈਸਕ 01-08-2026

ਫ਼ਰੀਦਕੋਟ, 31 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮੌਜੂਦ ਸਨ ਤਾਂ ਧਰਮਿੰਦਰ ਸਿੰਘ ਲੱਲਾ ਪੁੱਤਰ ਜੋਗਿੰਦਰ ਸਿੰਘ ਤੇ ਧਰਮਿੰਦਰ ਸਿੰਘ ਉਰਫ਼ ਪਰਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਦੀ ਚੋਣ ਨਾਲ ਹਲਕਾ ਜੈਤੋ ਬਣਿਆ ਜ਼ਿਲ੍ਹੇ ਦੀ ਸਿਆਸਤ ਦਾ ਨਵਾਂ ਧੁਰਾ ਅਗਲੀ ਖ਼ਬਰ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।