02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਲੁੱਟਾਂ-ਖੋਹਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਬੈਠੇ ਪੰਜ ਸ਼ੱਕੀ ਕਾਬੂ

ਫ਼ਰੀਦਕੋਟ, 1 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਮਹਿਮੂਆਣਾ ਤੋਂ ਲੁੱਟਾਂ ਖੋਹਾਂ ਦੀ ਵਾਰਦਾਤਾ ਨੂੰ ਅੰਜਾਮ ਦੇਣ ਦੀ ਤਾਕ ’ਚ ਬੈਠੇ ਮਾਰੂ ਹਥਿਆਰਾਂ ਸਮੇਤ ਪੰਜ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 02-08-2026
ਫ਼ਰੀਦਕੋਟ, 1 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਮਹਿਮੂਆਣਾ ਤੋਂ ਲੁੱਟਾਂ ਖੋਹਾਂ ਦੀ ਵਾਰਦਾਤਾ ਨੂੰ ਅੰਜਾਮ ਦੇਣ ਦੀ ਤਾਕ ’ਚ ਬੈਠੇ ਮਾਰੂ ਹਥਿਆਰਾਂ ਸਮੇਤ ਪੰਜ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਬੱਸ ਅੱਡਾ ਪਿੰਡ ਮਚਾਕੀ ਕਲਾਂ ਪਾਸ ਪੁੱਜੇ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕੁਝ ਵਿਅਕਤੀ ਜੋ ਕਿ ਜੁਰਮ ਕਰਨ ਦੇ ਆਦੀ ਹਨ, ਜਿਨ੍ਹਾਂ ’ਤੇ ਪਹਿਲਾਂ ਵੀ ਵੱਖ-ਵੱਖ ਜੁਰਮਾਂ ਤਹਿਤ ਪਰਚੇ ਦਰਜ ਹਨ, ਜੋ ਰਾਹਗੀਰਾਂ ਪਾਸੋਂ ਲੁੱਟ ਖੋਹ ਕਰਦੇ ਹਨ ਤੇ ਸਾਰੇ ਅੱਜ ਵੀ ਲੁੱਟ ਖੋਹ ਕਰਨ ਲਈ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਫ਼ਰੀਦਕੋਟ ਤੋਂ ਸਾਦਿਕ ਮੇਨ ਰੋਡ ਨਜ਼ਦੀਕ ਆਦੇਸ਼ ਕਾਲਜ ਨੇੜੇ ਕੱਸੀ ਦੇ ਪੁੱਲ ਪੱਟੜੀ ’ਤੇ ਬਾਹੱਦ ਪਿੰਡ ਮਹਿਮੂਆਣਾ ਪਰ ਬੈਠੇ ਲੁੱਟਾਂ ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਹਨ। ਜੇਕਰ ਇਨ੍ਹਾਂ ’ਤੇ ਹੁਣੇ ਹੀ ਰੋਡ ਕੀਤਾ ਜਾਵੇ ਤਾਂ ਮਾਰੂ ਹਥਿਆਰਾਂ ਸਮੇਤ ਕਾਬੂ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਇਤਲਾਹ ਭਰੋਸੇ ਯੋਗ ਹੋਣ ’ਤੇ ਮੌਕੇ ’ਤੇ ਰੇਡ ਕੀਤੀ ਗਈ ਤਾਂ ਮਨਮੋਹਨਜੀਤ ਸਿੰਘ ਉਰਫ ਮਹਿਕ ਪੁੱਤਰ ਪਾਲ ਸਿੰਘ ਵਾਸੀ ਸ਼ੇਰ ਸਿੰਘ ਵਾਲਾ, ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਗੁਰਭੇਜ ਸਿੰਘ ਵਾਸੀ ਸ਼ੇਰ ਸਿੰਘ ਵਾਲਾ, ਮੋਹਿਤਪ੍ਰੀਤ ਸਿੰਘ ਉਰਫ ਮੋਹਿਤ ਪੁੱਤਰ ਹਰਵਿੰਦਰ ਸਿੰਘ ਵਾਸੀ ਮਹਿਮੂਆਣਾ, ਹਰਮੇਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਬੀਹਲੇਵਾਲਾ ਤੇ ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਜਸਵੀਰ ਸਿੰਘ ਵਾਸੀ ਮਹਿਮੂਆਣਾ, ਜ਼ਿਲ੍ਹਾ ਫ਼ਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਕਿਰਪਾਨ, 2 ਕਾਪੇ, ਇਕ ਗੰਡਾਸੀਆਂ ਤੇ ਇਕ ਲੋਹੇ ਦੀ ਪਾਇਪ ਆਦਿ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਅਗਲੇ ਪੜਾਅ ਦੀ ਆਰੰਭਤਾ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਤੋਂ ਹੋਈ ਅਗਲੀ ਖ਼ਬਰ ਇਕ ਮਹੀਨੇ ’ਚ ਚੋਰਾਂ ਨੇ ਕਿਸਾਨਾਂ ਦੀਆਂ 34 ਮੋਟਰਾਂ ਚੋਰੀ ਕੀਤੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕਿਸਾਨਾਂ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।