02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰਨ ਲਈ ਵਚਨਬੱਧ- ਵਿਧਾਇਕ

ਬਰਗਾੜੀ, 1 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਆਮ ਆਦਮੀ ਪਾਰਟੀ ਨੇ ਸੱਤ੍ਹਾ ’ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਪੰਜਾਬ ਨੂੰ ਰੰਗਲਾ ਬਣਾਉਣ ਲਈ ਕਈ ਵਾਅਦੇ ਅਤੇ ਗਾਰੰਟੀਆਂ ਦਿੱਤੀਆਂ ਸਨ। ਜਿਨ੍ਹਾਂ ਨੂੰ ਮੁੱਖ ਮੰਤਰੀ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਅਜੀਤ ਡੈਸਕ 02-08-2026
ਬਰਗਾੜੀ, 1 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਆਮ ਆਦਮੀ ਪਾਰਟੀ ਨੇ ਸੱਤ੍ਹਾ ’ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਪੰਜਾਬ ਨੂੰ ਰੰਗਲਾ ਬਣਾਉਣ ਲਈ ਕਈ ਵਾਅਦੇ ਅਤੇ ਗਾਰੰਟੀਆਂ ਦਿੱਤੀਆਂ ਸਨ। ਜਿਨ੍ਹਾਂ ਨੂੰ ਮੁੱਖ ਮੰਤਰੀ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲੜੀ ਤਹਿਤ ਬਹੁਤ ਸਾਰੇ ਵਿਕਾਸ ਕੀਤੇ ਜਾ ਰਹੇ ਹਨ ਜਿਵੇਂ ਨਹਿਰਾਂ, ਸੂਏ ਕੱਸੀਆਂ ਅਤੇ ਸੜਕਾਂ ਦਾ ਨਵੀਨੀਕਰਨ ਤੇ ਹੋਰ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਤੋਂ ਪੰਜਾਬ ਦੀਆਂ ਔਰਤਾਂ ਲਈ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂ ਹੋ ਚੁੱਕੀ ਹੈ ਔਰਤਾਂ ਨੂੰ ਮੁਫ਼ਤ ਬੱਸ ਦਾ ਸਫਰ, ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਆਦਿ। ਇਸ ਤੋਂ ਇਲਾਵਾ ਜੇਕਰ ਕੋਈ ਵਾਅਦਾ ਜਾਂ ਗਾਰੰਟੀ ਅਧੂਰੀ ਹੈ ਤਾਂ ਉਹ ਵੀ ਬਹੁਤ ਜਲਦੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜ. ਅਮੋਲਕ ਸਿੰਘ ਨੇ ਪਿੰਡ ਰਣ ਵਾਲਾ ਵਿਖੇ ਬਾਜਾਖਾਨਾ, ਬਰਗਾੜੀ, ਝੱਖੜਵਾਲਾ, ਬਹਿਬਲ ਖੁਰਦ ਆਦਿ ਪਿੰਡਾ ਨੂੰ ਜੋੜਨ ਵਾਲੀ ਲਿੰਕ ਸੜਕ ਨੂੰ ਚੌੜੀ ਕੀਤੇ ਜਾਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਸਮੇਂ ਉਪਰੋਕਤ ਪਿੰਡ ਦੀਆਂ ਪੰਚਾਇਤਾਂ ਤੇ ਨਗਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਹ ਵੀ ਵਾਅਦਾ ਕੀਤਾ ਸੀ ਕਿ ਉਹ ਪੰਜ ਸਾਲ ਤੋਂ ਬਾਅਦ ਫਿਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਾਂ ਹੀ ਵੋਟਾਂ ਮੰਗਣ ਲਈ ਲੋਕਾਂ ’ਚ ਆਉਣ ਜੇਕਰ ਉਨ੍ਹਾਂ ਵਲੋਂ ਕਰਵਾਏ ਵਿਕਾਸ ਕਾਰਜ ਤੇ ਹੋਰ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਮਿਲ ਚੁੱਕਾ ਹੋਵੇਗਾ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਲਛਮਣ ਸਿੰਘ ਭਗਤੂਆਣਾ, ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ, ਬਸੰਤ ਸਿੰਘ ਚੇਅਰਮੈਨ ਐਸ.ਸੀ ਸੈੱਲ ਵਿਧਾਨ ਸਭਾ ਹਲਕਾ ਜੈਤੋ, ਭੋਲਾ ਸਿੰਘ ਢਿੱਲੋਂ, ਜਗਸੀਰ ਸਿੰਘ, ਮਹਿੰਦਰ ਸਿੰਘ ਢਿੱਲੋਂ, ਜੀਤਾ ਢਿੱਲੋਂ, ਸੁਖਚੈਨ ਸਿੰਘ ਢਿੱਲੋਂ, ਜਸਕਰਨ ਸਿੰਘ, ਦਰਸ਼ਨ ਸਿੰਘ ਢਿੱਲੋਂ, ਰਣਜੀਤ ਸਿੰਘ ਪੰਚ, ਸਤਨਾਮ ਸਿੰਘ ਸਿੱਧੂ, ਬੂਟਾ ਸਿੰਘ ਢਿੱਲੋਂ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਆਪ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਵਿਖੇ ਭਾਸ਼ਨ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੰਤ ਗੁਰਚਰਨ ਦਾਸ ਵਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।