03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਇੰਪੀਰੀਅਲ ਪਬਲਿਕ ਸਕੂਲ ਵਿਖੇ ਨਵੇਂ ਪ੍ਰਿੰਸੀਪਲ ਨੇ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਨਦੀਪ ਕੌਰ ਗਿੱਲ ਨੇ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਸਕੂਲ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਣ ਮੌਕੇ ਸਮਨਦੀਪ ਕੌਰ ਗਿੱਲ। ਅਜੀਤ ਤਸਵੀਰ 03-08-2026
ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਨਦੀਪ ਕੌਰ ਗਿੱਲ ਨੇ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਸਕੂਲ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸਮਨਦੀਪ ਕੌਰ ਗਿੱਲ ਐੱਮ.ਐੱਸ.ਸੀ., ਬੀ.ਐੱਡ. ਆਈ.ਸੀ.ਏ.ਆਰ. ਨੈੱਟ ਕੁਆਲੀਫਾਈਡ ਹਨ। ਉਨ੍ਹਾਂ ਕੋਲ ਸਿੱਖਿਆ ਦੇ ਖੇਤਰ ਦਾ ਵਧੀਆ ਤਜ਼ਰਬਾ ਹੈ ਅਤੇ ਉਹ ਵਿਦਿਆਰਥੀਆਂ ਦੀ ਗੁਣਵੱਤਾ ਭਰਪੂਰ ਸਿੱਖਿਆ, ਅਨੁਸ਼ਾਸਨ ਤੇ ਸਰਬਪੱਖੀ ਵਿਕਾਸ ਨੂੰ ਹਮੇਸ਼ਾ ਤਰਜ਼ੀਹ ਦਿੰਦੇ ਹਨ। ਸਕੂਲ ਪ੍ਰਬੰਧਕਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਅਗਵਾਈ ਹੇਠ ਸਕੂਲ ਵਿਚ ਅਕਾਦਮਿਕ ਮਿਆਰ ਨੂੰ ਹੋਰ ਉਚਾ ਚੁੱਕਣ, ਵਿਦਿਆਰਥੀਆਂ ਲਈ ਆਧੁਨਿਕ ਸਿੱਖਣ ਦੇ ਮੌਕੇ ਵਧਾਉਣ ਅਤੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਲਈ ਨਵੇਂ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਮਨਦੀਪ ਕੌਰ ਗਿੱਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਮਿਹਨਤ, ਯੋਗਤਾ ਤੇ ਦੂਰਦਰਸ਼ੀ ਸੋਚ ਨਾਲ ਸਕੂਲ ਸਿੱਖਿਆ ਦੇ ਖੇਤਰ ਵਿਚ ਹੋਰ ਨਵੀਆਂ ਉਚਾਈਆਂ ਹਾਸਿਲ ਕਰੇਗਾ।
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ ਅਗਲੀ ਖ਼ਬਰ ਪਿੰਡ ਹੁਸਨਰ ਦੇ ਲੋਕ ਨਸ਼ਿਆਂ ਖ਼ਿਲਾਫ਼ ਹੋਏ ਇਕੱਠੇ ਕਿਹਾ : ਪਿੰਡ ’ਚ ਟੌਫ਼ੀਆਂ ਵਾਂਗ ਵਿਕਦੈ ਨਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।