04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੈਸਟੀਸਾਈਡ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਬਰਗਾੜੀ, 3 ਅਗਸਤ (ਲਖਵਿੰਦਰ ਸ਼ਰਮਾ)-ਪੈਸਟੀਸਾਈਡ ਯੂਨੀਅਨ ਭਾਰਤ ਦੇ ਸੀਨੀਅਰ ਆਗੂ ਅਤੇ ਸੋਢੀ ਬੀਜ ਭੰਡਾਰ ਬਰਗਾੜੀ ਦੇ ਮਾਲਕ ਸੁਰਿੰਦਰ ਸਿੰਘ ਸੋਢੀ ਦੀ ਅਗਵਾਈ ਹੇਠ ਪੈਸਟੀਸਾਈਡ ਯੂਨੀਅਨ ਦੇ ਆਗੂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲੇ ਅਤੇ ਮੁਲਾਕਾਤ ਦੌਰਾਨ ਆਗੂਆਂ ਨੇ ਪੈਸਟੀਸਾਈਡ ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ। ਆਗੂਆਂ ਨੇ ਦੱਸਿਆ ਕਿ ਬਹੁ-ਗਿਣਤੀ ਸਮੱਸਿਆਵਾਂ ਕੇਂਦਰ ਸਰਕਾਰ ਨਾਲ ਸਬੰਧਿਤ ਹਨ, ਜਿਸ ਕਾ ਰਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਰਾਹੀਂ ਕੇਂਦਰ ਸਰਕਾਰ ਤੱਕ ਮੁਸ਼ਕਲਾਂ ਪਹੁੰਚਾਉਣ ਲਈ ਇਹ ਮੁਲਾਕਾਤ ਕੀਤੀ ਗਈ।

ਅਜੀਤ ਡੈਸਕ 04-08-2026
ਬਰਗਾੜੀ, 3 ਅਗਸਤ (ਲਖਵਿੰਦਰ ਸ਼ਰਮਾ)-ਪੈਸਟੀਸਾਈਡ ਯੂਨੀਅਨ ਭਾਰਤ ਦੇ ਸੀਨੀਅਰ ਆਗੂ ਅਤੇ ਸੋਢੀ ਬੀਜ ਭੰਡਾਰ ਬਰਗਾੜੀ ਦੇ ਮਾਲਕ ਸੁਰਿੰਦਰ ਸਿੰਘ ਸੋਢੀ ਦੀ ਅਗਵਾਈ ਹੇਠ ਪੈਸਟੀਸਾਈਡ ਯੂਨੀਅਨ ਦੇ ਆਗੂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲੇ ਅਤੇ ਮੁਲਾਕਾਤ ਦੌਰਾਨ ਆਗੂਆਂ ਨੇ ਪੈਸਟੀਸਾਈਡ ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ। ਆਗੂਆਂ ਨੇ ਦੱਸਿਆ ਕਿ ਬਹੁ-ਗਿਣਤੀ ਸਮੱਸਿਆਵਾਂ ਕੇਂਦਰ ਸਰਕਾਰ ਨਾਲ ਸਬੰਧਿਤ ਹਨ, ਜਿਸ ਕਾ ਰਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਰਾਹੀਂ ਕੇਂਦਰ ਸਰਕਾਰ ਤੱਕ ਮੁਸ਼ਕਲਾਂ ਪਹੁੰਚਾਉਣ ਲਈ ਇਹ ਮੁਲਾਕਾਤ ਕੀਤੀ ਗਈ। ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਪੰਜਾਬ ਦੇ ਕਿਸਾਨਾਂ ਨੂੰ ਖਾਦ ਆਦਿ ਲੋੜੀਂਦੀ ਮਾਤਰਾ ਵਿਚ ਸਮੇਂ ਸਿਰ ਨਹੀਂ ਮਿਲਦੀ ਜਿਸ ਦਾ ਪੱਕਾ ਹੱਲ ਜਲਦ ਕੀਤਾ ਜਾਵੇ। ਪੈਸਟੀਸਾਈਡ ਦੁਕਾਨਦਾਰਾਂ ਨੂੰ ਨਾਜਾਇਜ਼ ਫਾਰਮੈਲਟੀਆਂ ਕਰਨ ਤੋਂ ਛੁਟਕਾਰਾ ਦਿਵਾਇਆ ਜਾਵੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੈਸਟੀਸਾਈਡ ਯੂਨੀਅਨ ਦੀਆਂ ਮੁਸ਼ਕਿਲਾਂ ਪੂਰੇ ਧਿਆਨ ਨਾਲ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਇੰਨ੍ਹਾਂ ਮੁਸ਼ਕਿਲਾਂ ਨੂੰ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਸਾਂਝਾ ਕਰਕੇ ਜਲਦ ਮੀਟਿੰਗ ਕਰਵਾਉਣਗੇ ਤਾਂ ਕਿ ਇੰਨ੍ਹਾਂ ਮੁਸ਼ਕਿਲਾਂ ਦਾ ਜਲਦ ਹੱਲ ਹੋ ਸਕੇ ਅਤੇ ਪੰਜਾਬ ਦੇ ਦੁਕਾਨਦਾਰਾਂ, ਕਿਸਾਨਾਂ ਆਦਿ ਨੂੰ ਕੋਈ ਮੁਸ਼ਕਿਲ ਨਾ ਆਵੇ।
ਪਿਛਲੀ ਖ਼ਬਰ ਮੁਲਾਜ਼ਮਾਂ ਦੀ 7 ਅਗਸਤ ਦੀ ਮਹਾਂਰੈਲੀ ’ਚ ਸਿਹਤ ਕਾਮੇ ਵੀ ਕਰਨਗੇ ਸ਼ਮੂਲੀਅਤ ਅਗਲੀ ਖ਼ਬਰ ਪਿੰਡ ਘਣੀਆਂ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸੰਬੰਧੀ ਦਸਤਾਵੇਜ਼ੀ ਫ਼ਿਲਮ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।