04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜ਼ੋਨਲ ਖੇਡ ਮੁਕਾਬਲਿਆਂ ’ਚ ਰਿਸ਼ੀ ਮਾਡਲ ਸਕੂਲ ਦੀਆਂ ਕੁੜੀਆਂ ਦੀ ਚੜ੍ਹਤ

ਪੰਜਗਰਾਈਂ ਕਲਾਂ, 3 ਅਗਸਤ (ਸੁਖਮੰਦਰ ਸਿੰਘ ਬਰਾੜ)-70ਵੀਂਆਂ ਪੰਜਾਬ ਸਕੂਲ ਜ਼ੋਨਲ ਖੇਡਾਂ ’ਚ ਇਲਾਕੇ ਦੀ ਨਾਮਵਰ ਸੰਸਥਾ ਰਿਸ਼ੀ ਮਾਡਲ ਪੰਜਗਰਾਈਂ ਕਲਾਂ ਦੀਆਂ ਲੜਕੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੂਰੇ ਟੂਰਨਾਮੈਂਟ ’ਚ ਆਪਣੀ ਚੜ੍ਹਤ ਕਾਇਮ ਰੱਖੀ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਹੈਂਡਬਾਲ ਅੰਡਰ-14 (ਲੜਕੀਆਂ) ਦੇ ਮੁਕਾਬਲੇ ’ਚ ਪਹਿਲਾ, ਖੋ-ਖੋ ਅੰਡਰ-14 ’ਚ ਪਹਿਲਾ, ਯੋਗਾ ਅੰਡਰ-14 ’ਚ ਪਹਿਲਾ, ਜੂਡੋ ਅੰਡਰ-14 ਅਤੇ ਅੰਡਰ-17 ’ਚ ਪਹਿਲਾ, ਰੱਸਾਕਸੀ ਅੰਡਰ-17 ਅਤੇ ਅੰਡਰ-19 ’ਚ ਪਹਿਲਾ, ਵੇਟ ਲਿਫਟਿੰਗ ਅੰਡਰ-17 ’ ਚ ਪਹਿਲਾ ਸਥਾਨ ਹਾਸਿਲ ਕਰਕੇ ਸੋੋਨ ਤਮਗਿਆਂ ਦੀ ਝੜੀ ਲਾ ਦਿੱਤੀ।

ਅਜੀਤ ਡੈਸਕ 04-08-2026
ਪੰਜਗਰਾਈਂ ਕਲਾਂ, 3 ਅਗਸਤ (ਸੁਖਮੰਦਰ ਸਿੰਘ ਬਰਾੜ)-70ਵੀਂਆਂ ਪੰਜਾਬ ਸਕੂਲ ਜ਼ੋਨਲ ਖੇਡਾਂ ’ਚ ਇਲਾਕੇ ਦੀ ਨਾਮਵਰ ਸੰਸਥਾ ਰਿਸ਼ੀ ਮਾਡਲ ਪੰਜਗਰਾਈਂ ਕਲਾਂ ਦੀਆਂ ਲੜਕੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੂਰੇ ਟੂਰਨਾਮੈਂਟ ’ਚ ਆਪਣੀ ਚੜ੍ਹਤ ਕਾਇਮ ਰੱਖੀ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਹੈਂਡਬਾਲ ਅੰਡਰ-14 (ਲੜਕੀਆਂ) ਦੇ ਮੁਕਾਬਲੇ ’ਚ ਪਹਿਲਾ, ਖੋ-ਖੋ ਅੰਡਰ-14 ’ਚ ਪਹਿਲਾ, ਯੋਗਾ ਅੰਡਰ-14 ’ਚ ਪਹਿਲਾ, ਜੂਡੋ ਅੰਡਰ-14 ਅਤੇ ਅੰਡਰ-17 ’ਚ ਪਹਿਲਾ, ਰੱਸਾਕਸੀ ਅੰਡਰ-17 ਅਤੇ ਅੰਡਰ-19 ’ਚ ਪਹਿਲਾ, ਵੇਟ ਲਿਫਟਿੰਗ ਅੰਡਰ-17 ’ ਚ ਪਹਿਲਾ ਸਥਾਨ ਹਾਸਿਲ ਕਰਕੇ ਸੋੋਨ ਤਮਗਿਆਂ ਦੀ ਝੜੀ ਲਾ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਡੀ.ਪੀ.ਈ. ਅਧਿਆਪਕਾਂ ਭੁਪਿੰਦਰਪਾਲ ਕੌਰ ਅਤੇ ਹਰਵਿੰਦਰ ਪਾਲ ਸਿੰਘ ਦੇ ਸਿਰ ਜਾਂਦਾ ਹੈ ਜਿੰਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਵਿਦਿਆਰਥਣਾਂ ਨੇ ਇਹ ਉਪਲੱਬਧੀ ਹਾਸਿਲ ਕੀਤੀ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਭਾਰਦਵਾਜ ਅਤੇ ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ ਨੇ ਜੇਤੂ ਵਿਦਿਆਰਥਣਾਂ ਅਤੇ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਦੌਰਾਨ ਵਿਦਿਆਰਥਣਾਂ ਨੂੰ ਸੋਨ ਤਮਗਿਆਂ ਨਾਲ਼ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪਰਦੀਪ ਸਿੰਘ ਚਹਿਲ, ਵਾਈਸ ਪ੍ਰਿੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਵ. ਰਾਜਿੰਦਰ ਸਿੰਘ ਬਰਾੜ ਨੰਬਰਦਾਰ ਦੀ ਯਾਦ ’ਚ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਅਗਲੀ ਖ਼ਬਰ ਡਾਕਟਰ ਅੰਬੇਡਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਸਭਾ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।