ਹੈਰੋਇਨ ਤਸਕਰੀ ਮਾਮਲੇ ’ਚ ਤਿੰਨ ਵਿਅਕਤੀ ਕਾਬੂ
ਫ਼ਰੀਦਕੋਟ, 6 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਹੈਰੋਇਨ ਤਸਕਰੀ ਮਾਮਲੇ ਵਿਚ ਸਥਾਨਕ ਨਵੀਂ ਦਾਣਾ ਮੰਡੀ ਤੋਂ 50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਦੌਰਾਨ ਕਥਿਤ ਦੋਸ਼ੀ ਦੇ ਦੋ ਹੋਰ ਸਾਥੀਆਂ ਨੂੰ ਨਾਮਜ਼ਦ ਕਰਕੇ ਗਿ੍ਰਫ਼ਤਾਰ ਕੀਤਾ ਗਿਆ ਹੈ।
ਅਜੀਤ ਡੈਸਕ
07-08-2026