07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਡੀ.ਆਈ.ਜੀ. (ਅੰਦਰੂਨੀ ਸੁਰੱਖਿਆ) ਪੰਜਾਬ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਰੀਦਕੋਟ, 6 ਅਗਸਤ (ਜਸਵੰਤ ਸਿੰਘ ਪੁਰਬਾ)-ਸੁਤੰਤਰਤਾ ਦਿਵਸ-2026 ਜੋ ਕਿ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ 15 ਅਗਸਤ ਨੂੰ ਮਨਾਇਆ ਜਾਵੇਗਾ। ਜਿਸ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦੀ ਤਿਆਰੀ ਜ਼ੋਰਾਂ ’ਤੇ ਹੈ।

ਧਰੁਵ ਦਈਆ ਆਈ.ਪੀ.ਐਸ ਡੀ.ਆਈ.ਜੀ (ਅੰਦਰੂਨੀ ਸੁਰੱਖਿਆ) ਪੰਜਾਬ ਦਾ ਫ਼ਰੀਦਕੋਟ ਪਹੁੰਚਣ ’ਤੇ ਫ਼ੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਤੇ ਹੋਰ ਅਧਿਕਾਰੀ। ਅਜੀਤ ਤਸਵੀਰ 07-08-2026
ਫ਼ਰੀਦਕੋਟ, 6 ਅਗਸਤ (ਜਸਵੰਤ ਸਿੰਘ ਪੁਰਬਾ)-ਸੁਤੰਤਰਤਾ ਦਿਵਸ-2026 ਜੋ ਕਿ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ 15 ਅਗਸਤ ਨੂੰ ਮਨਾਇਆ ਜਾਵੇਗਾ। ਜਿਸ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦੀ ਤਿਆਰੀ ਜ਼ੋਰਾਂ ’ਤੇ ਹੈ। ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਸਮਾਗਮ ਦੀ ਮਹੱਤਤਾ ਨੂੰ ਧਿਆਨ ਵਿਚ ਰੱਖਦੇ ਹੋਏ ਧਰੁਵ ਦਈਆ ਆਈ.ਪੀ.ਐਸ ਡੀ.ਆਈ.ਜੀ (ਅੰਦਰੂਨੀ ਸੁਰੱਖਿਆ) ਪੰਜਾਬ ਵਲੋਂ ਅੱਜ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਧਰੁਵ ਦਈਆ ਆਈ.ਪੀ.ਐਸ ਦਾ ਜ਼ਿਲ੍ਹਾ ਫ਼ਰੀਦਕੋਟ ਵਿਖੇ ਪਹੁੰਚਣ ’ਤੇ ਐਸ. ਐਸ.ਪੀ. ਫ਼ਰੀਦਕੋਟ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਵਲੋਂ ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਫ਼ਰੀਦਕੋਟ ਨਾਲ ਮਿਲ ਕੇ ਸਥਾਨਕ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਗਾਮੀ 80ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਾਨੂੰਨ-ਵਿਵਸਥਾ, ਸੁਰੱਖਿਆ ਪ੍ਰਬੰਧਾਂ ਅਤੇ ਸਮੁੱਚੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਲਾਅ ਐਂਡ ਆਰਡਰ ਨੂੰ ਬਣਾਈ ਰੱਖਣ ਲਈ ਹਰ ਪੱਧਰ ’ਤੇ ਮੁਸ਼ਤੈਦੀ ਨਾਲ ਡਿਊਟੀ ਨਿਭਾਈ ਜਾਵੇ ਅਤੇ ਸਮਾਗਮ ਸਥਾਨ ਦੇ ਆਲੇ-ਦੁਆਲੇ ਨਿਗਰਾਨੀ ਅਤੇ ਏਰੀਆ ਦੇ ਮਾੜੇ ਅਨਸਰਾਂ ਦੀ ਚੈਕਿੰਗ, ਵਾਹਨਾਂ ਦੀ ਚੈਕਿੰਗ, ਮੁੱਖ ਮਾਰਗਾਂ ’ਤੇ ਟਰੈਫਿਕ ਪ੍ਰਬੰਧ ਬਿੱਲਕੁਲ ਸੁਚੱਜੇ ਹੋਣ ਚਾਹੀਦੇ ਹਨ। ਮੀਟਿੰਗ ਦੌਰਾਨ ਖਾਸ ਹਦਾਇਤ ਹੋਈ ਕਿ ਸੁਰੱਖਿਆ ਅਭਿਆਨ ਅਤੇ ਮੌਕੇ ’ਤੇ ਤਾਇਨਾਤ ਕਰਮਚਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਤਾਂ ਜੋ ਸਮਾਗਮ ਦੇ ਹਰ ਪੜਾਅ ’ਤੇ ਕਾਨੂੰਨ ਵਿਵਸਥਾ ਕਾਇਮ ਰਹੇ। ਇਸ ਮੀਟਿੰਗ ਵਿਚ ਮਨਵਿੰਦਰ ਬੀਰ ਸਿੰਘ ਐਸ.ਪੀ (ਸਥਾਨਕ) ਫ਼ਰੀਦਕੋਟ, ਜੋਗੇਸ਼ਵਰ ਸਿੰਘ ਗੁਰਾਇਆ ਐਸ.ਪੀ (ਇਨਵੈਸਟੀਗੇਸ਼ਨ) ਫ਼ਰੀਦਕੋਟ, ਹੋਰ ਗਜ਼ਟਿਡ ਅਧਿਕਾਰੀ ਅਤੇ ਥਾਣਾ ਮੁਖੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੈਰਾਥਨ ਵਿਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਸਟਾਫ਼ ਨਾਲ। ਜ਼ਿਲ੍ਹਾ ਪੱਧਰੀ ਮੈਰਾਥਨ... ਅਗਲੀ ਖ਼ਬਰ ਸ਼ੂਗਰ ਮਿੱਲ ’ਚੋਂ ਇੱਟਾਂ ਚੋਰੀ ਕਰਦੇ ਤਿੰਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।