08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਡੀ.ਡੀ.ਪੀ.ਓ. ਵਲੋਂ ਕੇ.ਆਈ.ਓ.ਐੱਸ.ਕੇ. ਅਤੇ ਸਖੀ ਸ਼ਕਤੀ ਮੇਲੇ ਸੰਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਕੇ. ਆਈ.

ਸ਼ਿਵ ਗੋਰਾ ਲੰਗਰ ਕਮੇਟੀ ਵਲੋਂ ਕਰਵਾਏ ਭੰਡਾਰੇ ਦੌਰਾਨ ਪੰਡਿਤ ਨਰਿੰਦਰ ਉਪਾਧਿਆਏ ਵਿਧੀਵਤ ਪੂਜਨ ਕਰਵਾਉਂਦੇ ਹੋਏ। 08-08-2026
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਕੇ.ਆਈ.ਓ.ਐੱਸ.ਕੇ. ਅਤੇ ਸਖੀ ਸ਼ਕਤੀ ਮੇਲੇ ਸੰਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸੁਰਿੰਦਰ ਸਿੰਘ ਢਿੱਲੋਂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਇਕ ਕੇ.ਆਈ.ਓ.ਐੱਸ.ਕੇ. ਸੈਂਟਰ/ਸਟੋਰ ਤਿਆਰ ਕਰਵਾਇਆ ਜਾਣਾ ਹੈ। ਇਸ ਕੇ.ਆਈ.ਓ.ਐੱਸ.ਕੇ. ਵਿਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਤੋਂ ਤਿਆਰ ਸਮਾਨ ਦੀ ਵਿਕਰੀ ਕੀਤੀ ਜਾਵੇਗੀ ਤਾਂ ਜੋ ਗ਼ਰੀਬ ਪਿੰਡ ਦੀਆਂ ਔਰਤਾਂ ਜੋ ਘਰ ਵਿਚ ਕਿਸੇ ਵੀ ਤਰ੍ਹਾਂ ਦਾ ਹੱਥੀ ਸਾਮਾਨ ਤਿਆਰ ਕਰਦੀਆਂ ਹਨ, ਉਨ੍ਹਾਂ ਨੂੰ ਸਾਮਾਨ ਦੀ ਵਿਕਰੀ ਕਰਨ ਵਿਚ ਮਦਦ ਮਿਲ ਸਕੇ। ਇਸ ਨਾਲ ਪਿੰਡ ਦੀਆਂ ਔਰਤਾਂ ਨੂੰ ਆਪਣੀ ਆਜੀਵਿਕਾ ਵਿਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਸਾਲ-2026 ਦੌਰਾਨ ਸਖੀ ਸ਼ਕਤੀ ਮੇਲਾ ਕਰਵਾਇਆ ਜਾਣਾ ਹੈ। ਇਹ ਮੇਲਾ ਮਹੀਨਾ ਅਕਤੂਬਰ 2026 ਦੇ ਆਖ਼ਰੀ ਹਫ਼ਤੇ ਗੁਰੂ ਗੋਬਿੰਦ ਸਿੰਘ ਪਾਰਕ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਇਸ ਮੇਲੇ ਦੌਰਾਨ ਸਵੈ-ਸਹਾਇਤਾ ਸਮੂਹਾਂ ਵਲੋਂ ਤਿਆਰ ਸਾਮਾਨ, ਫੂਡ ਸਟਾਲਾਂ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਮੇਲੇ ਵਿਚ ਦੇਖਣ ਯੋਗ ਹੋਣਗੇ।
ਪਿਛਲੀ ਖ਼ਬਰ ਵਾਇਸ ਆਫ਼ ਪੰਜਾਬ ਦੇ ਫਾਈਨਲ ’ਚ ਪਹੁੰਚੇ ਰਿਸ਼ਵਦੀਪ ਸਿੰਘ ਸਕੂਲ ਪਹੁੰਚਣ ’ ਤੇ ਕੀਤਾ ਸਵਾਗਤ ਅਗਲੀ ਖ਼ਬਰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।