10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਰੱਤੀਰੋੜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਐਚ.ਐਸ. ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾ ਮਾਹਿਰ ਮਹਿਮਾਨਾਂ ਨਾਲ ਪ੍ਰਿੰਸੀਪਲ ਵਿਪਨ ਕੁਮਾਰ, ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਯਾਦਗਾਰੀ ਤਸਵੀਰ ਦੌਰਾਨ। ਅਜੀਤ ਤਸਵੀਰ ਚੰਦਰ ਮਾਡਲ ਹਾਈ ਸਕੂਲ ਮਲੋਟ ਵਿਖੇ ਤੀਆਂ ਦੇ ਤਿਉਹਾਰ ਮੌਕੇ ਸੱਭਿਆਚਾਰਕ ਪੇਸ਼ਕਾਰੀ ਕਰਦੇ ਹੋਏ ਵਿਦਿਆਰਥੀ। ਤਸਵੀਰ : ਪਾਟਿਲ 10-08-2026
ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਰੱਤੀਰੋੜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ 2026 ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਰੀਦਕੋਟ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਿਤ ਧਾਰਾ 78, 79 ਤੇ 80 ਨੂੰ ਰੱਦ ਕਰਨ ਵਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਨ੍ਹਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੁਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ 2 ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖਤਮ ਕੀਤਾ ਜਾਵੇ, ਡਾ. ਸੁਆਮੀਨਾਥਨ ਵਲੋਂ ਕੀਤੀ ਗਈ ਸਿਫਾਰਸ਼ ਸੀ-2 + 50% ਫਾਰਮੂਲੇ ਤਹਿਤ ਕਿਸਾਨੀ ਜਿਣਸਾਂ ਦੀ ਖਰੀਦ ਐਮ ਐਸ ਪੀ ਅਨੁਸਾਰ ਯਕੀਨੀ ਬਣਾਈ ਜਾਵੇ, ਕੇਂਦਰ ਸਰਕਾਰ ਵਲੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ ਆਦਿ ਸ਼ਾਮਿਲ ਹਨ।
ਪਿਛਲੀ ਖ਼ਬਰ ਪੰਜਾਬ ਡਿਗਰੀ ਕਾਲਜ ’ਚ ਤੀਆਂ ਤੀਜ ਦੀਆਂ ਮਨਾਈ ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿਖੇ ਪ੍ਰੋਫੈਸ਼ਨਲ ਟੈਲੀਸਕੋਪ ‘ਟਾਈਟਨ’ ਸਥਾਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।