ਸਾਦਿਕ, 9 ਅਗਸਤ (ਆਰ.ਐਸ.ਧੁੰਨਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਸਾਦਿਕ ਅਧੀਨ ਆਉਂਦੇ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਥੇਬੰਦੀ ਦੇ ਸੂਬਾ ਅੰਤਰਿੰਗ ਕਮੇਟੀ ਮੈਂਬਰ ਜਸਪਿੰਦਰ ਸਿੰਘ ਰੁਪਈਆਂਵਾਲਾ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜਲਾਲੇਆਣਾ, ਸੀਨੀਅਰ ਮੀਤ ਪ੍ਰਧਾਨ ਵਜ਼ੀਰ ਸਿੰਘ ਡੋਡ, ਬਲਾਕ ਪ੍ਰਧਾਨ ਅੰਗਰੇਜ ਸਿੰਘ ਘੁੱਦੂਵਾਲਾ, ਜਗਦੀਪ ਸਿੰਘ ਜਨੇਰੀਆਂ ਆਦਿ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਹੋਈ ਚੋਣ ਵਿਚ ਗੁਰਚਰਨ ਸਿੰਘ ਇਕਾਈ ਪ੍ਰਧਾਨ, ਸਕੱਤਰ ਜਨਰਲ ਜਸਮੀਤ ਸਿੰਘ, ਜਨਰਲ ਸਕੱਤਰ ਸ਼ਹਿਬਰ ਸਿੰਘ ਸੰਧੂ, ਪ੍ਰੈਸ ਸਕੱਤਰ ਹਰਦੇਵ ਸਿੰਘ ਸੰਧੂ, ਮੀਤ ਪ੍ਰਧਾਨ ਵਰਿੰਦਰ ਕੁਮਾਰ ਤੋਂ ਇਲਾਵਾ ਰਵਿਦੰਰ ਕੁਮਾਰ, ਗੁਰਮੇਲ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਤੇਜਿੰਦਰ ਸਿੰਘ, ਜਗਸੀਰ ਸਿੰਘ, ਲਖਵਿੰਦਰ ਸਿੰਘ ਅਤੇ ਨਰਿੰਦਰਪਾਲ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਇਸ ਮੌਕੇ ਬਲਜਿੰਦਰ ਸਿੰਘ ਝੋਕ ਸਰਕਾਰੀ, ਸ਼ਿੰਗਾਰਾ ਸਿੰਘ ਕਾਉਣੀ, ਜਸਪਾਲ ਸਿੰਘ ਤੇ ਗੁਰਵਿੰਦਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ।