10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮਹਾਂਵੀਰ ਗਊਸ਼ਾਲਾ ਵਿਖੇ ਸਵਾ ਗਿਆਰਾਂ ਲੱਖ ਸ੍ਰੀ ਹਨੂੰਮਾਨ ਚਾਲੀਸਾ ਪਾਠਾਂ ਦਾ ਸਮਾਪਤੀ ਸਮਾਰੋਹ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ

ਮਲੋਟ, 9 ਅਗਸਤ (ਪਾਟਿਲ)-ਮਹਾਂਵੀਰ ਗਉਸ਼ਾਲਾ ਵਿਖੇ ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਜੀ ਦੇ ਅਸ਼ੀਰਵਾਦ ਨਾਲ ਚੱਲ ਰਹੇ ਸ੍ਰੀ ਹਨੂੰਮਾਨ ਚਾਲੀਸਾ ਜੀ ਦੇ ਸਵਾ ਗਿਆਰਾਂ ਲੱਖ ਪਾਠਾਂ ਦਾ ਸਮਾਪਤੀ ਸਮਾਰੋਹ ਸ਼ਰਧਾ ਅਤੇ ਉਤਸ਼ਾਹ ਨਾਲ ਵੱਡੇ ਧਾਰਮਿਕ ਸਮਾਗਮ ਦੇ ਰੂਪ ਵਿਚ ਕਰਵਾਇਆ ਗਿਆ। ਸਮਾਗਮ ਮਹਾਂਵੀਰ ਗਉਸ਼ਾਲਾ ਦੇ ਖੁੱਲ੍ਹੇ ਪੰਡਾਲ ਵਿਚ ਹੋਇਆ, ਜਿੱਥੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਧਾਰਮਿਕ ਸਮਾਗਮ ਦਾ ਲਾਹਾ ਲਿਆ।

ਮਹਾਂਵੀਰ ਗਊਸ਼ਾਲਾ ਵਿਖੇ ਸਮਾਗਮ ਮੌਕੇ ਹਾਜ਼ਰ ਸੰਗਤ। ਤਸਵੀਰ : ਪਾਟਿਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਜਥੇਬੰਦੀ ਦੀ ਮੀਟਿੰਗ ਵਿਚ ਸ਼ਾਮਿਲ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਅਤੇ ਹੋਰ ਅਹੁਦੇਦਾਰ। ਅਜੀਤ ਤਸਵੀਰ 10-08-2026
ਮਲੋਟ, 9 ਅਗਸਤ (ਪਾਟਿਲ)-ਮਹਾਂਵੀਰ ਗਉਸ਼ਾਲਾ ਵਿਖੇ ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਜੀ ਦੇ ਅਸ਼ੀਰਵਾਦ ਨਾਲ ਚੱਲ ਰਹੇ ਸ੍ਰੀ ਹਨੂੰਮਾਨ ਚਾਲੀਸਾ ਜੀ ਦੇ ਸਵਾ ਗਿਆਰਾਂ ਲੱਖ ਪਾਠਾਂ ਦਾ ਸਮਾਪਤੀ ਸਮਾਰੋਹ ਸ਼ਰਧਾ ਅਤੇ ਉਤਸ਼ਾਹ ਨਾਲ ਵੱਡੇ ਧਾਰਮਿਕ ਸਮਾਗਮ ਦੇ ਰੂਪ ਵਿਚ ਕਰਵਾਇਆ ਗਿਆ। ਸਮਾਗਮ ਮਹਾਂਵੀਰ ਗਉਸ਼ਾਲਾ ਦੇ ਖੁੱਲ੍ਹੇ ਪੰਡਾਲ ਵਿਚ ਹੋਇਆ, ਜਿੱਥੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਧਾਰਮਿਕ ਸਮਾਗਮ ਦਾ ਲਾਹਾ ਲਿਆ। ਇਸ ਮੌਕੇ ਸ੍ਰੀ ਸ੍ਰੀ 1008 ਮੰਡਲੇਸ਼ਵਰ ਸੁਆਮੀ ਕਮਲਾਨੰਦ ਗਿਰੀ ਜੀ ਮਹਾਰਾਜ, ਸੰਸਥਾਪਕ ਸ੍ਰੀ ਕਲਿਆਣ ਕਮਲ ਆਸ਼ਰਮ, ਹਰਿਦੁਆਰ, ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਸੰਗਤ ਨੂੰ ਅਸ਼ੀਰਵਾਦ ਦਿੱਤਾ। ਸਮਾਗਮ ਦੌਰਾਨ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਪੀ.ਏ. ਅਰਸ਼ ਸਿੱਧੂ, ਨਗਰ ਕੌਂਸਲ ਪ੍ਰਧਾਨ ਜੋਨੀ ਗਰਗ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਬਲਾਕ ਕੋਆਰਡੀਨੇਟਰ ਮਨੋਜ ਅਸੀਜਾ, ਹੇਮੰਤ ਕਮਰਾ, ਸੋਮਨਾਥ ਕਾਲੜਾ, ਸੁਸ਼ੀਲ ਗਰੋਵਰ ਸਮੇਤ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਰਹੀ। ਇਸ ਮੌਕੇ ਬੁਲਾਰਿਆਂ ਨੇ ਮਹਾਂਵੀਰ ਗਉਸ਼ਾਲਾ ਵਲੋਂ ਗਊਆਂ ਦੀ ਕੀਤੀ ਜਾ ਰਹੀ ਸੇਵਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਗਊ ਸੇਵਾ ਅਤੇ ਧਾਰਮਿਕ ਕਾਰਜ ਸਮਾਜ ਵਿਚ ਸੇਵਾ, ਸ਼ਰਧਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਸਮਾਗਮ ਦੇ ਅੰਤ ਵਿਚ ਮਹਾਂਵੀਰ ਗਉਸ਼ਾਲਾ ਦੇ ਮੁੱਖ ਸੇਵਾਦਾਰ ਪੰਡਿਤ ਸੰਦੀਪ ਕੁਮਾਰ ਜੂਰੀ ਪਾਰੀਕ ਨੇ ਸਮਾਗਮ ਵਿਚ ਪਹੁੰਚੇ ਸੰਤ ਮਹਾਂਪੁਰਸ਼ਾਂ, ਸੰਗਤ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ ਦੀ ਗਰੀਨ ਸਕੂਲ ਪ੍ਰੋਗਰਾਮ ਤਹਿਤ ਲਗਾਈ ਇਕ ਰੋਜ਼ਾ ਵਰਕਸ਼ਾਪ ਅਗਲੀ ਖ਼ਬਰ ਮਲੋਟ ’ਚ 26 ਅਗਸਤ ਨੂੰ ਹੋਵੇਗੀ ‘ਪੰਜਾਬ ਬਚਾਓ ਰੈਲੀ’-ਕੋਟਭਾਈ ਸੁਖਬੀਰ ਸਿੰਘ ਬਾਦਲ ਕਰਨਗੇ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।