11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

‘ ਆਪ’ ਨਾਲੋਂ ਤੋੜ ਵਿਛੋੜਾ ਕਰਕੇ ਭਾਰਤੀ ਜਨਤਾ ਪਾਰਟੀ ’ਚ ਹੋਏ ਸ਼ਾਮਿਲ

ਕੋਟਕਪੂਰਾ, 10 ਅਗਸਤ (ਮੋਹਰ ਸਿੰਘ ਗਿੱਲ)-ਕੋਟਕਪੂਰਾ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ ਦੀ ਅਗਵਾਈ ਹੇਠ ਕਈ ਪਰਿਵਾਰਾਂ ਨੇ ਭਾਜਪਾ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਭਾਈ ਸਿੱਧੂ ਨੇ ਇਨ੍ਹਾਂ ਪਰਿਵਾਰਾਂ ਦਾ ਭਰਵਾਂ ਸਵਾਗਤ ਕਰਦਿਆਂ ਪਾਰਟੀ ਅੰਦਰ ਪੂਰਾ ਸਨਮਾਨ ਦਿੱਤੇ ਜਾਣ ਦਾ ਭਰੋਸਾ ਦਿਵਾਇਆ।

ਅਜੀਤ ਡੈਸਕ 11-08-2026
ਕੋਟਕਪੂਰਾ, 10 ਅਗਸਤ (ਮੋਹਰ ਸਿੰਘ ਗਿੱਲ)-ਕੋਟਕਪੂਰਾ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ ਦੀ ਅਗਵਾਈ ਹੇਠ ਕਈ ਪਰਿਵਾਰਾਂ ਨੇ ਭਾਜਪਾ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਭਾਈ ਸਿੱਧੂ ਨੇ ਇਨ੍ਹਾਂ ਪਰਿਵਾਰਾਂ ਦਾ ਭਰਵਾਂ ਸਵਾਗਤ ਕਰਦਿਆਂ ਪਾਰਟੀ ਅੰਦਰ ਪੂਰਾ ਸਨਮਾਨ ਦਿੱਤੇ ਜਾਣ ਦਾ ਭਰੋਸਾ ਦਿਵਾਇਆ। ਸਥਾਨਕ ਸ਼ਹਿਰ ਦੇ ਜਲਾਲੇਆਣਾ ਸੜਕ ’ਤੇ ਸਥਿਤ ਚਰਚ ਦੇ ਮੁੱਖ ਪਾਸਟਰ ਰਾਜ ਕੁਮਾਰ ਸਮੇਤ ਮਸੀਹੀ ਭਾਈਚਾਰੇ ਦੇ ਕਈ ਪਰਿਵਾਰਾਂ ਨੇ ‘ਆਪ’ ਨੂੰ ਅਲਵਿਦਾ ਆਖ ਦਿੱਤੀ। ਭਾਈ ਸਿੱਧੂ ਨੇ ਇਨ੍ਹਾਂ ਵਰਕਰਾਂ ਦਾ ਪਾਰਟੀ ਦਾ ਸਿਰੋਪਾ ਪਹਿਨਾ ਕੇ ਸਨਮਾਨ ਕੀਤਾ। ਉਪਰੰਤ ਭਾਈ ਰਾਹੁਲ ਸਿੰਘ ਸਿੱਧੂ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਹੋਏ ਸਾਰੇ ਵਾਅਦੇ ਪੂਰੇ ਕਰਨ ’ਚ ਅਸਫ਼ਲ ਰਹੀ ਹੈ। ਲੋਕ ਸਮੱਸਿਆਵਾਂ ਨਾਲ ਜੂਝ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦਾ ਕਿਸੇ ਆਗੂ ਨੂੰ ਕੋਈ ਫ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਵਰਕਰ ਭਾਜਪਾ ’ਚ ਸ਼ਾਮਿਲ ਹੋ ਰਹੇ ਹਨ, ਜਿਸ ਕਾਰਨ ਪਾਰਟੀ ਦਾ ਜਨ-ਆਧਾਰ ਦਿਨ-ਬ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ। ਸ਼ਾਮਿਲ ਹੋਣ ਵਾਲੇੋ ਪਰਿਵਾਰਾਂ ’ਚ ਮਨਹੂਰ ਰਾਮ, ਰਾਜ ਕੁਮਾਰ, ਰਾਜੇਸ਼ ਕੁਮਾਰ, ਬਿ੍ਰਜ ਕੁਮਾਰ, ਮਨੋਜ ਕੁਮਾਰ, ਦੁਰਗਾਦਾਸ, ਰਾਜੂ, ਹਰਬਣ, ਤੇਜਾ, ਕਾਲਾ, ਸ਼ਾਂਤੀ ਦੇਵੀ, ਕਿ੍ਰਸ਼ਨਾ ਦੇਵੀ, ਮਨਜੀਤ ਕੌਰ, ਕਿਰਨ, ਸ਼ਿੰਦਰਪਾਲ, ਸੰਤੋਸ਼ ਕੁਮਾਰੀ, ਨੀਤੂ ਰਾਣੀ, ਸਰਸਵਤੀ ਦੇਵੀ, ਰਾਜ ਕੁਮਾਰੀ, ਅਭਿਸ਼ੇਕ ਆਦਿ ਹਨ। ਇਸ ਮੌਕੇ ਜਸਵਿੰਦਰ ਸਿੰਘ ਗੋਲ਼ਾ ਪੀ.ਏ, ਸੁਖਵਿੰਦਰ ਸਿੰਘ ਗਿੱਲ, ਪਵਨ ਕੁਮਾਰ, ਜਗਜੀਤ ਸਿੰਘ, ਸਾਈਮੇਲ ਕੁਮਾਰ, ਰਤਨ ਕੁਮਾਰ ਮਿੱਠੂ ਅਤੇ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ 8.40 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗ੍ਰਿਫਤਾਰ ਅਗਲੀ ਖ਼ਬਰ ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਦੀ ਭਰਵੀਂ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।