11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਡੀ. ਸੀ. ਦਫ਼ਤਰ ਵਿਖੇ ਧਰਨਾ

ਫ਼ਰੀਦਕੋਟ, 10 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਡੀ. ਸੀ ਦਫਤਰ ਵਿਖੇ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਨੂੰ ਲੈ ਕੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਭਾਈ ਰਾਹੁਲ ਸਿੰਘ ਸਿੱਧੂ ‘ਆਪ’ ਦਾ ਸਾਥ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਵਰਕਰਾਂ ਦਾ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 11-08-2026
ਫ਼ਰੀਦਕੋਟ, 10 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਡੀ.ਸੀ ਦਫਤਰ ਵਿਖੇ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਨੂੰ ਲੈ ਕੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਹਰ ਰੋਜ ਕਿਸਾਨ ਮਜ਼ਦੂਰ ਮਾਰੂ ਨੀਤੀਆਂ ’ਤੇ ਚੱਲ ਰਹੀ ਹੈ, ਜਿਵੇਂ ਕਿ ਕੇਂਦਰ ਸਰਕਾਰ ਭਾਰਤ ਅਮਰੀਕਾ ਕਰ ਮੁਕਤ ਵਪਾਰਕ ਸਮਝੌਤਾ ਕਰ ਰਹੀ ਹੈ। ਜਿਸ ਨਾਲ ਕਿਸਾਨ, ਮਜ਼ਦੂਰ, ਛੋਟੇ ਵਰਗ, ਦੁਕਾਨਦਾਰ ਆਦਿ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਣਗੇ, ਦੂਜੇ ਪਾਸੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਰੱਦ ਕਰਕੇ ਦੁਬਾਰਾ ਤੋਂ ਦੂਜੇ ਰੂਪ ਵਿਚ ਲਾਗੂ ਕੀਤਾ ਗਿਆ। ਜਿਸ ਨਾਲ ਕਿਸਾਨਾਂ ਦੀ ਉਪਜਾਊ ਜ਼ਮੀਨਾਂ ਨੂੰ ਕੌਡੀਆਂ ਦੇ ਭਾਵ ਕਿਸਾਨਾਂ ਤੋਂ ਖੋਹ ਕੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸਤ ਨਹੀਂ ਕੀਤਾ ਜਾਵੇਗਾ। ਕੇਂਦਰ ਸਰਕਾਰ ਐਮ.ਐਸ.ਪੀ ’ਤੇ ਕਾਨੂੰਨੀ ਗਾਰੰਟੀ ਦੇਣ ਤੋਂ ਮੁੱਕਰ ਰਹੀ ਹੈ। ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦਾ ਕਰਜ਼ਾ ਅਰਬਾਂ ਰੁਪਏ ਮੁਆਫ਼ ਕੀਤਾ, ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਤੋਂ ਕੇਂਦਰ ਸਰਕਾਰ ਪੱਲਾ ਝਾੜ ਰਹੀ ਹੈ। ਅੱਜ ਕਾਰਪੋਰੇਟ ਭਜਾਓ, ਭਾਰਤ ਬਚਾਓ ਦੇ ਨਾਅਰੇ ਹੇਠ ਫ਼ਰੀਦਕੋਟ ਵਿਖੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਅਤੇ ਰਾਸ਼ਟਰਪਤੀ ਦੇ ਨਾਮ ’ਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਵੱਖ ਵੱਖ ਜੰਥੇਬੰਦੀਆਂ ਦੇ ਆਗੂ ਸਮਸ਼ੇਰ ਸਿੰਘ ਕਿੰਗਰਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ, ਭੁਪਿੰਦਰ ਸਿੰਘ ਔਲਖ ਸੂਬਾ ਜਰਨਲ ਸਕੱਤਰ ਭਰਤੀ ਕਿਸਾਨ ਯੂਨੀਅਨ ਪੰਜਾਬ, ਅੰਮ੍ਰਿਤਪਾਲ ਕੌਰ ਸੂਬਾ ਕਮੇਟੀ ਮੈਂਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਧਨੇਰ, ਜਸਕਰਨ ਸਿੰਘ ਸੂਬਾ ਖਜ਼ਾਨਚੀ ਕੌਮੀ ਕਿਸਾਨ ਯੂਨੀਅਨ, ਜਸਪਾਲ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਂਹਾ, ਜ਼ੋਰਾ ਸਿੰਘ ਭਾਣਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਧਨੇਰ, ਸੁਖਜਿੰਦਰ ਸਿੰਘ ਤੂੰਬੜਭੰਨ ਜ਼ਿਲ੍ਹਾ ਪ੍ਰਧਾਨ ਕੁਲਹਿੰਦ ਕਿਸਾਨ ਸਭਾ, ਵੀਰਇੰਦਰ ਜੀਤ ਸਿੰਘ ਪੁਰੀ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ, ਰਾਜਬੀਰ ਸਿੰਘ ਸੰਧਵਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੁਖਦੇਵ ਸਿੰਘ ਬਰਾੜ ਜ਼ਿਲ੍ਹਾ ਜਰਨਲ ਸਕੱਤਰ ਕਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ , ਸੁਖਦੇਵ ਸਿੰਘ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਬੁਰਜਗਿੱਲ, ਰਜਿੰਦਰ ਸਿੰਘ ਕਿੰਗਰਾ ਜ਼ਿਲ੍ਹਾ ਕਿਰਤੀ ਕਿਸਾਨ ਯੂਨੀਅਨ, ਰੇਸ਼ਮ ਸਿੰਘ ਪੱਖੀ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਜਗਰੂਪ ਸਿੰਘ ਮੱਲੀ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਗੁਰਮੀਤ ਸਿੰਘ ਕਿਲਾ ਨੌ ਜ਼ਿਲ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਅਮਰਜੀਤ ਸਿੰਘ ਪੰਨੂੰ ਬਲਾਕ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਸੁਖਦੇਵ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਲੱਖੋਵਾਲ, ਅਮਰਜੀਤ ਕੌਰ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੂਰਤ ਸਿੰਘ ਮਾਹਲਾ ਜ਼ਿਲ੍ਹਾ ਆਗੂ ਜਮਹੂਰੀ ਕਿਸਾਨ ਸਭਾ ਫ਼ਰੀਦਕੋਟ, ਸੇਵਕ ਸਿੰਘ ਜਿਉਣ ਵਾਲਾ ਬਲਾਕ ਆਗੂ ਬੀਕੇਯੂ ਉਗਰਾਹਾਂ, ਹਰਬੰਸ ਸਿੰਘ ਜ਼ਿਲ੍ਹਾ ਆਗੂ ਕੁਲਹਿੰਦ ਕਿਸਾਨ ਸਭਾ, ਨੈਬ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਡਕੌਦਾ ਬੁਰਜਗਿੱਲ, ਜਸਵਿੰਦਰ ਸਿੰਘ ਬਲਾਕ ਪ੍ਰਧਾਨ ਜੈਤੋ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਗੁਰਮੀਤ ਸਿੰਘ ਜ਼ਿਲ੍ਹਾ ਖਜ਼ਾਨਚੀ ਭਾਰਤੀ ਕਿਸਾਨ ਏਕਤਾ ਮਾਲਵਾ ਅਤੇ ਅਮਨਦੀਪ ਸਿੰਘ ਖਾਲਸਾ ਬਲਾਕ ਪ੍ਰਧਾਨ ਸਾਦਿਕ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਪਾਲੀ ਵਾਲਾ ਤੋਂ 3000 ਲੀਟਰ ਲਾਹਣ ਅਤੇ 100 ਬੋਤਲਾਂ ਦੇਸੀ ਸ਼ਰਾਬ ਬਰਾਮਦ ਅਗਲੀ ਖ਼ਬਰ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਸੁਤੰਤਰਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਲਹਿਰਾਉਣਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।