ਜ਼ੋਨ ਭੰਗੇਵਾਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਖੋ-ਖੋ ਮੁਕਾਬਲੇ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋ)-ਜ਼ੋਨ ਭੰਗੇਵਾਲਾ ਦੇ ਖੋ-ਖੋ ਦੇ ਮੁਕਾਬਲਿਆਂ ਦੀ ਸ਼ੁਰੂਆਤ ਸਰਕਾਰੀ ਹਾਈ ਸਕੂਲ ਰਣਜੀਤਗੜ੍ਹ ਵਿਖੇ ਕੀਤੀ ਗਈ, ਜਿਸ ਦੀ ਨੁਮਾਇੰਦਗੀ ਜ਼ੋਨ ਭੰਗੇਵਾਲਾ ਦੇ ਪ੍ਰਧਾਨ ਓਮ ਪ੍ਰਕਾਸ਼ ਕਾਲੜਾ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਲੰਡੇਰੋਡੇ ਦੁਆਰਾ ਕੀਤੀ ਗਈ। ਇਸ ਮੌਕੇ ਖੋ-ਖੋ ਦੇ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਰਣਜੀਤਗੜ੍ਹ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਦੂਜਾ ਸਥਾਨ ਸੱਚਖੰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੱਸੇਆਣਾ ਅਤੇ ਤੀਜਾ ਸਥਾਨ ਸਰਕਾਰੀ ਮਿਡਲ ਸਕੂਲ ਲੁਬਾਣਿਆਂਵਾਲੀ ਨੇ ਹਾਸਿਲ ਕੀਤਾ।
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋ)-ਜ਼ੋਨ ਭੰਗੇਵਾਲਾ ਦੇ ਖੋ-ਖੋ ਦੇ ਮੁਕਾਬਲਿਆਂ ਦੀ ਸ਼ੁਰੂਆਤ ਸਰਕਾਰੀ ਹਾਈ ਸਕੂਲ ਰਣਜੀਤਗੜ੍ਹ ਵਿਖੇ ਕੀਤੀ ਗਈ, ਜਿਸ ਦੀ ਨੁਮਾਇੰਦਗੀ ਜ਼ੋਨ ਭੰਗੇਵਾਲਾ ਦੇ ਪ੍ਰਧਾਨ ਓਮ ਪ੍ਰਕਾਸ਼ ਕਾਲੜਾ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਲੰਡੇਰੋਡੇ ਦੁਆਰਾ ਕੀਤੀ ਗਈ। ਇਸ ਮੌਕੇ ਖੋ-ਖੋ ਦੇ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਰਣਜੀਤਗੜ੍ਹ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਦੂਜਾ ਸਥਾਨ ਸੱਚਖੰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੱਸੇਆਣਾ ਅਤੇ ਤੀਜਾ ਸਥਾਨ ਸਰਕਾਰੀ ਮਿਡਲ ਸਕੂਲ ਲੁਬਾਣਿਆਂਵਾਲੀ ਨੇ ਹਾਸਿਲ ਕੀਤਾ। ਇਸ ਮੌਕੇ ਜਤਿੰਦਰ ਸਿੰਘ ਡੀ.ਪੀ.ਈ. ਸਰਕਾਰੀ ਹਾਈ ਸਕੂਲ ਬੂੜਾ ਗੁੱਜਰ, ਦਵਿੰਦਰ ਸਿੰਘ ਡੀ.ਪੀ.ਈ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ, ਰਾਜ ਕਿਸ਼ਨ ਕੰਬੋਜ ਡੀ.ਪੀ.ਈ. ਸਰਕਾਰੀ ਹਾਈ ਸਕੂਲ ਜਵਾਹਰੇਵਾਲਾ, ਸਿਮਰਨਜੀਤ ਕੌਰ ਪੀ.ਟੀ.ਆਈ. ਸਰਕਾਰੀ ਮਿਡਲ ਸਕੂਲ ਲਬਾਣਿਆਂਵਾਲੀ ਅਤੇ ਸੋਨਾ ਸਿੰਘ ਡੀ.ਪੀ.ਈ. ਸਰਕਾਰੀ ਹਾਈ ਸਕੂਲ ਰਣਜੀਤਗੜ੍ਹ ਟੂਰਨਾਮੈਂਟ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਹਾਜ਼ਰ ਰਹੇ।