11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜ਼ੋਨ ਪੱਧਰੀ ਮੁਕਾਬਲਿਆਂ ’ਚ ਜੇ. ਐਨ. ਜੇ. ਡੀ. ਏ. ਵੀ. ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾਂਦੀਆਂ ਗਰਮ ਰੁੱਤ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਜੇ. ਐੱਨ.

ਜ਼ੋਨ ਪੱਧਰੀ ਮੁਕਾਬਲਿਆਂ ’ਚ ਜੇਤੂ ਰਹੀ ਕਿ੍ਰਕਟ ਟੀਮ ਪ੍ਰਬੰਧਕਾਂ ਨਾਲ। ਤਸਵੀਰ: ਪਰਮਜੀਤ ਸਿੰਘ ਥੇੜ੍ਹੀ 11-08-2026
ਗਿੱਦੜਬਾਹਾ, 10 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾਂਦੀਆਂ ਗਰਮ ਰੁੱਤ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸੰਬੰਧੀ ਪ੍ਰਿੰ. ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਜ਼ੋਨ ਪੱਧਰੀ ਖੇਡਾਂ ਵਿਚ ਸਕੂਲ ਨੇ ਕੇਵਲ 3 ਖੇਡਾਂ ਕ੍ਰਿਕਟ, ਬਾਸਕਟਬਾਲ ਤੇ ਸ਼ਤਰੰਜ ਵਿਚ ਭਾਗ ਲਿਆ ਅਤੇ ਤਿੰਨਾਂ ਹੀ ਖੇਡਾਂ ਵਿਚ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਤਰੰਜ ਮੁਕਾਬਲਿਆਂ ਵਿਚ ਸਕੂਲ ਦੀਆਂ ਲੜਕੇ ਤੇ ਲੜਕੀਆਂ ਦੋਵਾਂ ਟੀਮਾਂ ਨੇ ਭਾਗ ਲਿਆ ਅਤੇ ਲੜਕੀਆਂ ਦੀ ਅੰਡਰ-17 ਤੇ 19 ਦੋਵਾਂ ਟੀਮਾਂ ਨੇ ਸੋਨ ਤਗ਼ਮਾ ਜਿੱਤਿਆ। ਇਸੇ ਤਰ੍ਹਾਂ ਲੜਕਿਆਂ ਦੀ ਅੰਡਰ-17 ਤੇ 19 ਟੀਮ ਨੇ ਸੋਨ ਤਗ਼ਮਾ, ਅੰਡਰ-14 ਟੀਮ ਨੇ ਸਿਲਵਰ ਤਗ਼ਮਾ ਜਿੱਤਿਆ। ਉਨ੍ਹਾਂ ਦੱਸਿਆ ਕਿ ਲੜਕਿਆਂ ਦੀ ਕ੍ਰਿਕਟ ਵਿਚ ਅੰਡਰ-14 ਤੇ 17 ਦੋਵਾਂ ਵਰਗਾਂ ਵਿਚ ਭਾਗ ਲਿਆ ਤੇ ਸੋਨ ਤਗ਼ਮਾ ਜਿੱਤਿਆ, ਜਦੋਂਕਿ ਬਾਸਕਟਬਾਲ ਵਿਚ ਅੰਡਰ-17 ਲੜਕਿਆਂ ਦੀ ਟੀਮ ਨੇ ਕਾਂਸੇ ਤਗ਼ਮਾ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਇਹ ਸਾਰੀਆਂ ਟੀਮਾਂ ਦੇ ਨਾਲ ਹੀ ਸਕੂਲ ਦੀਆਂ ਰੇਸਲਿੰਗ ਟੀਮਾਂ, ਬਾਕਸਿੰਗ ਟੀਮਾਂ, ਤਾਈਕਵਾਂਡੋ ਟੀਮਾਂ, ਕਰਾਟੇ ਟੀਮਾਂ ਅਤੇ ਯੋਗਾ ਟੀਮਾਂ ਭਾਗ ਲੈਣਗੀਆਂ।
ਪਿਛਲੀ ਖ਼ਬਰ ਇੰਪੀਰੀਅਲ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਦਸਮੇਸ਼ ਪਬਲਿਕ ਸਕੂਲ ਦਾ ਵਧੀਆ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।