12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੰਯੁਕਤ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਮਾਣ - ਭੱਤਾ ਦੁਗਣਾ ਕਰਨ ਦੀ ਗਾਰੰਟੀ ਕਰਵਾਈ ਯਾਦ

ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਸੰਯੁਕਤ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਨਾਲ ਹੋਈ। ਇਸ ਸੰਬੰਧੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਮੀਟਿੰਗ ਵਿਚ ਮੁੱਦਾ ਚੁੱਕਿਆ ਗਿਆ ਕਿ ਆਮ ਆਦਮੀ ਪਾਰਟੀ ਵਲੋਂ ਸਰਕਾਰ ਬਣਨ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਪਾਰਟੀ ਦੀ ਸਰਕਾਰ ਆਉਣ ’ਤੇ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ।

ਅਜੀਤ ਡੈਸਕ 12-08-2026
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਸੰਯੁਕਤ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਨਾਲ ਹੋਈ। ਇਸ ਸੰਬੰਧੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਮੀਟਿੰਗ ਵਿਚ ਮੁੱਦਾ ਚੁੱਕਿਆ ਗਿਆ ਕਿ ਆਮ ਆਦਮੀ ਪਾਰਟੀ ਵਲੋਂ ਸਰਕਾਰ ਬਣਨ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਪਾਰਟੀ ਦੀ ਸਰਕਾਰ ਆਉਣ ’ਤੇ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ। ਜਥੇਬੰਦੀ ਮੰਗ ਕਰਦੀ ਹੈ ਕਿ ਮਾਣਭੱਤਾ ਦੁੱਗਣਾ ਕੀਤਾ ਜਾਵੇ, ਆਂਗਣਵਾੜੀਆਂ ਵਿਚੋਂ ਪ੍ਰਾਈਮਰੀ ਸਕੂਲਾਂ ਵਿਚ ਦਾਖ਼ਲ ਕੀਤੇ ਗਏ ਬੱਚੇ ਵਾਪਸ ਆਂਗਣਵਾੜੀਆਂ ਵਿਚ ਭੇਜੇ ਜਾਣ, ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਐੱਨ.ਜੀ.ਓ. ਦੇ ਅੰਡਰ ਚੱਲ ਰਹੇ ਤਿੰਨ ਬਲਾਕ ਬਠਿੰਡਾ, ਸਿੱਧਵਾਂ ਬੇਟ ਤੇ ਤਰਸਿੱਕਾ ਨੂੰ ਵਾਪਸ ਲੈਣ ਦਾ ਨੋਟੀਫ਼ਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ, ਪ੍ਰਾਈਵੇਟ ਕੰਪਨੀਆਂ ’ਤੇ ਐੱਨ.ਜੀ.ਓ. ਰਾਹੀਂ ਆ ਰਿਹਾ ਖਾਣਾ ਬੰਦ ਕਰਕੇ ਆਂਗਣਵਾੜੀਆਂ ਦੇ ਵਿਚ ਤਾਜ਼ਾ ਖਾਣਾ ਪਕਾ ਕੇ ਦੇਣ ਦੇ ਵਿਵਸਥਾ ਕੀਤੀ ਜਾਵੇ, ਆਂਗਣਵਾੜੀ ਵਰਕਰ ਨੂੰ ਮਿਲ ਰਹੀ ਐਕਸਗ੍ਰੇਸ਼ੀਆ ਗਰਾਂਟ ਵਧਾ ਕੇ ਤਿੰਨ ਲੱਖ, ਵਰਕਰ ਤੇ ਹੈਲਪਰ ਨੂੰ ਦੋ ਲੱਖ ਦਿੱਤੀ ਜਾਵੇ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਆਂਗਣਵਾੜੀ ਵਰਕਰ ਨੂੰ ਗ੍ਰੈਚੂਟੀ ਦੇ ਲਾਭ ਦਿੱਤੇ ਜਾਣ, ਆਂਗਣਵਾੜੀ ਵਰਕਰ ਤੇ ਹੈਲਪਰ ਤੋਂ ਵਰਕਰ ਬਣਨ ਲਈ ਕੁਆਲੀਫ਼ਿਕੇਸ਼ਨ ਮੈਟ੍ਰਿਕ ਹੀ ਰੱਖੀ ਜਾਵੇ। ਜਥੇਬੰਦੀ ਦੇ ਵਫ਼ਦ ਨੂੰ ਪ੍ਰਮੁੱਖ ਸੰਯੁਕਤ ਸਕੱਤਰ ਨੇ ਭਰੋਸਾ ਦਿੱਤਾ ਕਿ ਉਹ ਮਹਿਕਮੇ ਨਾਲ ਸੰਬੰਧਿ ਤ ਮੰਗਾਂ ਜਲਦੀ ਹੀ ਹੱਲ ਕਰਵਾਉਣਗੇ ਅਤੇ ਮੁੱਖ ਮੰਤਰੀ ਨਾਲ ਸੰਬੰਧਿਤ ਮੰਗਾਂ ਉਨ੍ਹਾਂ ਨਾਲ ਡਿਸਕਸ ਕਰਕੇ ਮੀਟਿੰਗ ਦਾ ਸਮਾਂ ਤਹਿ ਕਰਕੇ ਦੇਣਗੇ। ਇਸ ਮੌਕੇ ਗੁਰਮੀਤ ਕੌਰ ਬਠਿੰਡਾ, ਸਤਵੰਤ ਕੌਰ ਭੋਗਪੁਰ ਦੋਵੇਂ ਜਨਰਲ ਸਕੱਤਰ, ਬਲਵੀਰ ਕੌਰ ਵਿੱਤ ਸਕੱਤਰ, ਬਲਵਿੰਦਰ ਕੌਰ, ਕਰਮਜੀਤ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਕੁਰਾਈਵਾਲਾ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ ਅਗਲੀ ਖ਼ਬਰ ਪਿੰਡ ਗੁਰੂਸਰ ’ਚ ਚੋਰਾਂ ਦੀ ਦਹਿਸ਼ਤ ਤੋਂ ਲੋਕ ਦੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।