12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਦੇਸ਼ ਭਗਤ ਗਲੋਬਲ ਸਕੂਲ ਵਿਖੇ ਨੁੱਕੜ ਨਾਟਕ ‘ਨਾਦਾਨ ਪਰਿੰਦੇ’ ਦੀ ਪੇਸ਼ਕਾਰੀ

ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ.

ਅਜੀਤ ਡੈਸਕ 12-08-2026
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਤੇ ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਚ ਸਮਾਜਿਕ ਜਾਗਰੂਕਤਾ ਨੂੰ ਸਮਰਪਿਤ ਨੁੱਕੜ ਨਾਟਕ ‘ਨਾਦਾਨ ਪਰਿੰਦੇ’ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ ਗਈ। ਨਾਟਕ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ, ਗ਼ਲਤ ਸੰਗਤ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਸਹੀ ਰਸਤੇ ’ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਵਿਦਿਆਰਥੀਆਂ ਦੀ ਅਦਾਕਾਰੀ ਤੇ ਪ੍ਰਭਾਵਸ਼ਾਲੀ ਸੰਵਾਦਾਂ ਨੇ ਦਰਸ਼ਕਾਂ ਨੂੰ ਭਾਵੁਕ ਕਰਨ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਵੀ ਕਰਵਾਇਆ। ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਨੇ ਕਿਹਾ ਕਿ ਨੁੱਕੜ ਨਾਟਕ ਵਰਗੇ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਮਾਜਿਕ ਚੇਤਨਾ, ਨੈਤਿਕ ਕਦਰਾਂ-ਕੀਮਤਾਂ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀ ਸਮਾਜ ਨੂੰ ਸਕਾਰਾਤਮਕ ਸੰਦੇਸ਼ ਦੇਣ ਦੇ ਯੋਗ ਬਣਦੇ ਹਨ। ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਨੇ ਕਿਹਾ ਕਿ ‘ਨਾਦਾਨ ਪਰਿੰਦੇ’ ਵਰਗੇ ਨਾਟਕ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲਾ ਤੇ ਸੱਭਿਆਚਾਰ ਰਾਹੀਂ ਸਮਾਜ ਵਿਚ ਜਾਗਰੂਕਤਾ ਫ਼ੈਲਾਉਣਾ ਸਮੇਂ ਦੀ ਲੋੜ ਹੈ। ਸਮਾਗਮ ਦੇ ਅੰਤ ਵਿਚ ਨਾਟਕ ਪੇਸ਼ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਰਗ ਦਰਸ਼ਕ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਵੀ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ।
ਪਿਛਲੀ ਖ਼ਬਰ ਸਿਹਤ ਕਾਮੇ 20 ਨੂੰ ਡਾਇਰੈਕਟਰ ਦਫਤਰ ਚੰਡੀਗੜ੍ਹ ਵਿਖੇ ਕਰਨਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਕੁਰਾਈਵਾਲਾ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।