14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਰੋੜਬੰਸ ਸਭਾ ਦੀ ਵਿਸ਼ੇਸ਼ ਇਕੱਤਰਤਾ ’ਚ ਕਈ ਮਹੱਤਵਪੂਰਨ ਫ਼ੈਸਲੇ ਲਏ

ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ)-ਅਰੋੜਬੰਸ ਸਭਾ ਦੀ ਆਸਾ ਸਿੰਘ ਯਾਦਗਾਰੀ ਕੰਨਿਆ ਕੰਪਿਊਟਰ ਸੈਂਟਰ ਪੁਰਾਣੀ ਦਾਣਾ ਮੰਡੀ ਕੋਟਕਪੂਰਾ ਵਿਖੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਦੀ ਅਗਵਾਈ ਹੇਠ ਕਾਰਜਕਾਰਨੀ ਦੀ ਹੋਈ ਮੀਟਿੰਗ ਦੌਰਾਨ ਅਹਿਮ ਵਿਚਾਰਾਂ ਹੋਈਆਂ। ਜਥੇਬੰਦੀ ਦੇ ਸਕੱਤਰ ਜਨਰਲ ਸੁਰਜੀਤ ਸਿੰਘ ਘੁਲਿਆਣੀ ਅਤੇ ਜਨਰਲ ਸਕੱਤਰ ਮਾਸਟਰ ਕਰਨੈਲ ਸਿੰਘ ਨੇ ਦੱਸਿਆ ਕਿ ਮੀਟਿੰਗ ਦੀ ਸ਼ੁਰੂ ’ਚ ਪਿਛਲੇ ਸਮੇਂ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਅਜੀਤ ਡੈਸਕ 14-08-2026
ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ)-ਅਰੋੜਬੰਸ ਸਭਾ ਦੀ ਆਸਾ ਸਿੰਘ ਯਾਦਗਾਰੀ ਕੰਨਿਆ ਕੰਪਿਊਟਰ ਸੈਂਟਰ ਪੁਰਾਣੀ ਦਾਣਾ ਮੰਡੀ ਕੋਟਕਪੂਰਾ ਵਿਖੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਦੀ ਅਗਵਾਈ ਹੇਠ ਕਾਰਜਕਾਰਨੀ ਦੀ ਹੋਈ ਮੀਟਿੰਗ ਦੌਰਾਨ ਅਹਿਮ ਵਿਚਾਰਾਂ ਹੋਈਆਂ। ਜਥੇਬੰਦੀ ਦੇ ਸਕੱਤਰ ਜਨਰਲ ਸੁਰਜੀਤ ਸਿੰਘ ਘੁਲਿਆਣੀ ਅਤੇ ਜਨਰਲ ਸਕੱਤਰ ਮਾਸਟਰ ਕਰਨੈਲ ਸਿੰਘ ਨੇ ਦੱਸਿਆ ਕਿ ਮੀਟਿੰਗ ਦੀ ਸ਼ੁਰੂ ’ਚ ਪਿਛਲੇ ਸਮੇਂ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸੰਸਥਾ ਦੇ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਵਿੱਤ ਸਕੱਤਰ ਧਰਮਵੀਰ ਸਿੰਘ ਰਾਜੂ ਮੱਕੜ ਨੇ ਦੱਸਿਆ ਕਿ ਅਰੋੜਬੰਸ ਸਭਾ ਵਲੋਂ ਨਵ ਨਿਯੁਕਤ 29 ਨਗਰ ਕੌਂਸਲਰਾਂ ਦਾ ਅਗਲੇ ਦਿਨਾਂ ਵਿਚ ਸਨਮਾਨ ਕਰਨ ਅਤੇ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਾਉਣ ਸਬੰਧੀ ਮਤੇ ਪਾਸ ਕੀਤੇ ਗਏ। ਰਮੇਸ਼ ਸਿੰਘ ਗੁਲਾਟੀ ਅਤੇ ਬਲਵੰਤ ਸਿੰਘ ਅਰਨੇਜਾ ਨੇ ਦੱਸਿਆ ਕਿ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦੌਰਾਨ ਦਿਲ ਦੇ ਰੋਗਾਂ ਤੋਂ ਪੀੜਤ ਮਰੀਜ਼ਾਂ ਅਤੇ ਆਮ ਲੋਕਾਂ ਲਈ ਮੁਫ਼ਤ ਈ.ਸੀ.ਜੀ., ਸ਼ੂਗਰ ਟੈਸਟ, ਬੀ.ਪੀ. ਆਦਿ ਦੀ ਸਹੂਲਤ ਦੇ ਨਾਲ ਨਾਲ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਪ੍ਰਧਾਨ ਮਿੰਕੂ ਮੱਕੜ ਨੇ ਆਖਿਆ ਕਿ ਅਰੋੜਬੰਸ ਸਭਾ ਵਲੋਂ ਸਫ਼ਲਤਾ ਪੂਰਵਕ ਚਲਾਏ ਜਾ ਰਹੇ ਕੰਨਿਆ ਕੰਪਿਊਟਰ ਸੈਂਟਰ ਵਿਚ ਇਲਾਕੇ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਕੰਪਿਊਟਰ ਦੇ ਹੋਰ ਵੱਖਰੇ ਕੋਰਸ, ਏ.ਆਈ., ਇੰਗਲਿਸ਼ ਸਪੀਕਿੰਗ ਅਤੇ ਸਪੋਕਨ ਕੋਰਸਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਪਿਛਲੀ ਖ਼ਬਰ ਸੇਵਾ ਹੀ ਸੰਕਲਪ ਫ਼ਰੀਦਕੋਟ ਵਲੋਂ ਲੋੜਵੰਦ ਤੱਕ ਮਦਦ ਪਹੁੰਚਾਉਣ ਦਾ ਯਤਨ-ਅਰਸ਼ ਸੱਚਰ ਅਗਲੀ ਖ਼ਬਰ ਜੂਡੋ ’ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਨੇ ਜਿੱਤੇ ਗੋਲਡ ਮੈਡਲ ਦੇਸ਼ ਭਗਤ ਗਲੋਬਲ ਸਕੂਲ ਵਿਖੇ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।