15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਰੀਦਕੋਟ, 14 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਮਚਾਕੀ ਮੱਲ ਸਿੰਘ ਰੋਡ ਤੋਂ ਨਾਜਾਇਜ਼ ਸ਼ਰਾਬ ਦੀਆਂ 107 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਸੁਖਬੀਰ ਸਿੰਘ ਬਾਦਲ, ਮਨਤਾਰ ਸਿੰਘ ਬਰਾੜ, ਸੂਬਾ ਸਿੰਘ ਬਾਦਲ ਅਤੇ ਗੁਰਚੇਤ ਸਿੰਘ ਢਿੱਲੋਂ। 15-08-2026
ਫ਼ਰੀਦਕੋਟ, 14 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਮਚਾਕੀ ਮੱਲ ਸਿੰਘ ਰੋਡ ਤੋਂ ਨਾਜਾਇਜ਼ ਸ਼ਰਾਬ ਦੀਆਂ 107 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਵਾਂ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਕੰਮੇਆਣਾ ਗੇਟ ਫ਼ਰੀਦਕੋਟ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੌਤਮ ਪੁੱਤਰ ਪਵਨ ਵਾਸੀ ਫ਼ਰੀਦਕੋਟ ਜੋ ਕਿ ਕਥਿਤ ਤੌਰ ’ਤੇ ਬਾਹਰੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ ਜੋ ਅੱਜ ਵੀ ਪੁਲ ਨਹਿਰਾ ਕੋਟਕਪੂਰਾ ਰੋਡ ਮਚਾਕੀ ਮੱਲ ਸਿੰਘ ਰੋਡ ਪਾਸ ਨਾਜਾਇਜ਼ ਸ਼ਰਾਬ ਰੱਖ ਕੇ ਵੇਚ ਰਿਹਾ ਹੈ ਤੇ ਜੇਕਰ ਇਸ ਪਰ ਹੁਣੇ ਰੇਡ ਕੀਤਾ ਜਾਵੇ ਤਾ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਠੋਸ ਹੋਣ ਉਕਤ ਸਥਾਨ ’ਤੇ ਰੇਡ ਕੀਤੀ ਗਈ ਅਤੇ ਕਥਿਤ ਦੋਸ਼ੀ ਨੂੰ ਕਾਬੂ ਕਰ ਕੇ ਉਸ ਪਾਸੋਂ 108 ਸ਼ਰਾਬ ਦੀਆਂ ਬੋਤਲਾਂ ਅਲੱਗ ਅਲੱਗ ਮਾਰਕੇ ਦੀਆਂ ਬਰਾਮਦ ਕੀਤੀਆਂ ਗਈਆਂ ਤੇ ਕਥਿਤ ਦੋਸ਼ੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਖਾਦਾਂ ਦੀ ਖ਼ਰੀਦ ਦੌਰਾਨ ਟੈਗਿੰਗ ਦੀ ਸਮੱਸਿਆ ਦੇ ਹੱਲ ਲਈ ਹੈਲਪਲਾਈਨ ਨੰਬਰ ਜਾਰੀ ਅਗਲੀ ਖ਼ਬਰ ਹੈਰੋਇਨ ਤੇ ਅਸਲੇ ਸਮਤੇ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।