15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਪੰਥ ਵਿਰੋਧੀ ਤਾਕਤਾਂ ਦਾ ਕਾਰਾ-ਗੁਰਚੇਤ ਸਿੰਘ ਢਿੱਲੋਂ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਮੈਂਬਰ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ ਗੁਰਚੇਤ ਸਿੰਘ ਢਿੱਲੋਂ ਨੇ ਮਹਾਰਾਸ਼ਟਰਾ ਦੇ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸ ਨੂੰ ਪੰਥ ਵਿਰੋਧੀ ਤਾਕਤਾਂ ਦਾ ਕਾਰਾ ਦੱਸਿਆ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੀ ਧਰਤੀ ’ਤੇ ਮੱਥਾ ਟੇਕਣ ਗਏ ਸ: ਬਾਦਲ ’ਤੇ ਅਜਿਹਾ ਹਮਲਾ ਚਿੰਤਾਜਨਕ ਅਤੇ ਮੰਦਭਾਗੀ ਘਟਨਾ ਹੈ।

ਅਜੀਤ ਡੈਸਕ 15-08-2026
ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਮੈਂਬਰ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ ਗੁਰਚੇਤ ਸਿੰਘ ਢਿੱਲੋਂ ਨੇ ਮਹਾਰਾਸ਼ਟਰਾ ਦੇ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸ ਨੂੰ ਪੰਥ ਵਿਰੋਧੀ ਤਾਕਤਾਂ ਦਾ ਕਾਰਾ ਦੱਸਿਆ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੀ ਧਰਤੀ ’ਤੇ ਮੱਥਾ ਟੇਕਣ ਗਏ ਸ: ਬਾਦਲ ’ਤੇ ਅਜਿਹਾ ਹਮਲਾ ਚਿੰਤਾਜਨਕ ਅਤੇ ਮੰਦਭਾਗੀ ਘਟਨਾ ਹੈ। ਵਿਸ਼ੇਸ਼ ਤੌਰ ’ਤੇ ਜਦੋਂ ਇਕ ਪਵਿੱਤਰ ਸਥਾਨ ’ਤੇ ਗੁਰੂ ਘਰ ’ਚ ਨਤਮਸਤਕ ਹੋਣ ਉਪਰੰਤ ਕੀਤੇ ਗਏ ਹਮਲੇ ਦੀ ਘਿਨੌਨੀ ਘਟਨਾ ਕਰਨ ਵਾਲਾ ਗੁਰੂ ਦਾ ਸੱਚਾ ਸਿੱਖ ਨਹੀਂ ਹੋ ਸਕਦਾ। ਉਨ੍ਹਾਂ ਮਹਾਰਾਸ਼ਟਰਾ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰ ਰਹੀਆਂ ਹਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਮੈਂਗਲ ਸਿੰਘ ਢਿੱਲਵਾਂ ਨੂੰ ਪੀ.ਏ.ਸੀ ਦਾ ਮੈਂਬਰ ਬਣਾ ਕੇ ਟਕਸਾਲੀ ਆਗੂਆਂ ਨੂੰ ਮਾਨ ਬਖ਼ਸ਼ਿਆ ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।