15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼੍ਰੋਮਣੀ ਅਕਾਲੀ ਦਲ ਨੇ ਮੈਂਗਲ ਸਿੰਘ ਢਿੱਲਵਾਂ ਨੂੰ ਪੀ.ਏ.ਸੀ ਦਾ ਮੈਂਬਰ ਬਣਾ ਕੇ ਟਕਸਾਲੀ ਆਗੂਆਂ ਨੂੰ ਮਾਨ ਬਖ਼ਸ਼ਿਆ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਟਕਸਾਲੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਢਿੱਲਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੀ. ਏ.

ਯੂਨੀਵਰਸਿਟੀ ਕਾਲਜ ਜੈਤੋ ਦੇ ਜੇਤੂ ਵਿਦਿਆਰਥੀ ਕਾਲਜ ਸਟਾਫ਼ ਨਾਲ। ਤਸਵੀਰ : ਗੁਰਚਰਨ ਸਿੰਘ ਗਾਬੜੀਆ 15-08-2026
ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਟਕਸਾਲੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਢਿੱਲਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੀ.ਏ.ਸੀ. ਦਾ ਮੈਂਬਰ ਬਣਾ ਕੇ ਇਸ ਖੇਤਰ ਦੇ ਟਕਸਾਲੀ ਪਰਿਵਾਰਾਂ ਨੂੰ ਵੱਡਾ ਮਾਨ ਦਿੱਤਾ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਅਕਾਲੀ ਹਲਕਿਆਂ ਅੰਦਰ ਖ਼ੁਸ਼ੀ ਪਾਈ ਜਾ ਰਹੀ ਹੈ। ਮੈਂਗਲ ਸਿੰਘ ਢਿੱਲਵਾਂ ਪਿਛਲੀਆਂ ਕਈਆਂ ਪੀੜ੍ਹੀਆਂ ਤੋਂ ਸ਼੍ਰੋਮਣੀ ਅਕਾਲੀ ਨਾਲ ਚੱਲੇ ਆ ਰਹੇ ਹਨ। ਉਹ 25 ਵਰ੍ਹੇ ਪਿੰਡ ਦੇ ਮੈਂਬਰ, ਫ਼ਿਰ ਸਰਪੰਚ ਅਤੇ ਬਲਾਕ ਸੰਮਤੀ ਦੇ ਮੈਂਬਰ ਵੀ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ’ਤੇ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ, ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ, ਸ਼ੇਰ ਸਿੰਘ ਮੰਡ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। ਮੈਂਗਲ ਸਿੰਘ ਢਿੱਲਵਾਂ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਜਿਹੜੀ ਜਿੰਮੇਵਾਰੀ ਪਾਰਟੀ ਨੇ ਉਨ੍ਹਾਂ ਨੂੰ ਦਿੱਤੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ’ਚ ਭਾਰੀ ਰੋਸ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਪੰਥ ਵਿਰੋਧੀ ਤਾਕਤਾਂ ਦਾ ਕਾਰਾ-ਗੁਰਚੇਤ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।