15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ

ਸਾਦਿਕ, 14 ਅਗਸਤ (ਆਰ. ਐਸ.

ਅਜੀਤ ਡੈਸਕ 15-08-2026
ਸਾਦਿਕ, 14 ਅਗਸਤ (ਆਰ.ਐਸ.ਧੁੰਨਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਥਾਨਕ ਅਕਾਲੀ ਆਗੂਆਂ ਨੇ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਸ਼ਾਮ ਲਾਲ ਬਜਾਜ ਅਤੇ ਕੁਲਵਿੰਦਰ ਸਿੰਘ ਅਹਿਲ ਮੈਂਬਰ ਪੀ.ਏ.ਸੀ ਨੇ ਕਿਹਾ ਕਿ ਨਾਂਦੇੜ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਇਕ ਨਿਹੰਗ ਸਿੰਘ ਵਲੋਂ ਸ. ਬਾਦਲ ਤੇ ਗੁਰਦੁਆਰਾ ਸਾਹਿਬ ਦੇ ਸ਼ਾਂਤਮਈ ਦਰਸ਼ਨ ਕਰਨ ਜਾਣ ਸਮੇਂ ਸੋਚੀ ਸਮਝੀ ਸਾਜਿਸ਼ ਤਹਿਤ ਹਮਲਾ ਕੀਤਾ ਗਿਆ ਹੈ ਜਿਸ ਵਿਚ ਸ. ਬਾਦਲ ਜ਼ਖ਼ਮੀਂ ਹੋ ਗਏ ਹਨ ਤੇ ਇਹ ਵਰਤਾਰਾ ਮੰਦਭਾਗਾ ਹੈ। ਆਗੂਆਂ ਨੇ ਕਿਹਾ ਕਿ ਹਮਲਾਵਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਮੌਕੇ ਗੁਰਜੰਟ ਸਿੰਘ ਮਨਾਵਾਂ, ਗੁਰਜੰਟ ਸਿੰਘ ਗਰੇਵਾਲ, ਸੱਤਪਾਲ ਸਿੰਘ, ਬੇਅੰਤ ਸਿੰਘ ਬਰਾੜ, ਸਾਹਿਬ ਸਿੰਘ ਬਰਾੜ, ਅਮਰਜੀਤ ਸਿੰਘ ਨਿੱਕੂ, ਪ੍ਰਗਟ ਸਿੰਘ, ਦਵਿੰਦਰ ਸ਼ਰਮਾ, ਜਸਕਰਨ ਸਿੰਘ ਬਰਾੜ ਅਤੇ ਜਗਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ’ਚ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ’ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।