17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਜੂਡੋ ’ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਲੜਕਿਆਂ ਨੇ ਜਿੱਤੇ ਗੋਲਡ ਮੈਡਲ

ਕੋਟਕਪੂਰਾ, 16 ਅਗਸਤ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ’ਤੇ ਚੱਲ ਰਹੇ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਜੂਡੋ ਦੇ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ।

ਅਜੀਤ ਡੈਸਕ 17-08-2026
ਕੋਟਕਪੂਰਾ, 16 ਅਗਸਤ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ’ਤੇ ਚੱਲ ਰਹੇ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਜੂਡੋ ਦੇ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਅੰਡਰ 14 ਵਰਗ ਵਿਚ ਸਕੂਲ ਦੇ ਜੂਡੋ ਖਿਡਾਰੀਆਂ ਇਸ਼ਾਨਤ (30 ਕਿਲੋ), ਹਰਸ਼ ਕੁਮਾਰ (40 ਕਿਲੋ), ਓਂਕਾਰਦੀਪ ਸਿੰਘ (45 ਕਿਲੋ), ਅਨਮੋਲਵੀਰ ਸਿੰਘ (50 ਕਿਲੋ), ਸਤਿਅਮ (50 ਕਿਲੋ) ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ 1 7 ਵਰਗ ਵਿਚ ਰਣਵੀਰ ਗਿਰ (40 ਕਿਲੋ), ਮੋਨੂੰ ਕੁਮਾਰ (45 ਕਿਲੋ), ਕਮਲਪ੍ਰੀਤ ਸਿੰਘ (50 ਕਿਲੋ), ਜਸਮੀਤ ਸਿੰਘ (55 ਕਿਲੋ), ਮਨਰਾਜ ਸਿੰਘ (66 ਕਿਲੋ) ਅਤੇ ਕਰਨਜੋਤ ਸਿੰਘ (60 ਕਿਲੋ), ਸੁਖਅੰਮ੍ਰਿਤ ਸਿੰਘ (73 ਕਿਲੋ) ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ 19 ਵਰਗ ਵਿਚ ਭਿੰਦਰ ਸਿੰਘ (50 ਕਿਲੋ), ਭਾਵਿਕ ( 55 ਕਿਲੋ), ਜਸਕੀਰਤ ਸਿੰਘ (73 ਕਿਲੋ) ਅਤੇ ਸੋਮਿਤ (90 ਕਿਲੋ) ਨੇ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ। ਅੰਡਰ 14 ਵਰਗ ਵਿਚੋਂ ਕੇਸ਼ਵ ਕੁਮਾਰ (35 ਕਿਲੋ) ਅਤੇ ਸ਼ੁਭਕਰਨ ਸਿੰਘ (55 ਕਿਲੋ) ਨੇ ਦੂਜਾ ਸਥਾਨ ਹਾਸਿਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤਾ। ਸਕੂਲ ਦੇ ਪਿ੍ਰੰਸੀਪਲ ਰਾਕੇਸ਼ ਸ਼ਰਮਾ ਨੇ ਖਿਡਾਰੀਆਂ ਨੂੰ ਆਪਣਾ ਮੁਕਾਮ ਹਾਸਿਲ ਕਰਨ ਲਈ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਨਵਪ੍ਰੀਤ ਸ਼ਰਮਾ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਕੋਚ ਹਰਵਿੰਦਰ ਸਿੰਘ, ਕੰਵਲਪ੍ਰੀਤ ਕੌਰ, ਅਧਿਆਪਕ ਰਾਜਵਿੰਦਰ ਕੌਰ ਅਤੇ ਪ੍ਰਦੀਪ ਕੁਮਾਰ ਹਾਜ਼ਰ ਸਨ।
ਪਿਛਲੀ ਖ਼ਬਰ ਖੇਡ ਮੁਕਾਬਲਿਆਂ ’ਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ‘ਵਾਰਿਸ ਪੰਜਾਬ ਦੇ’ ਵਲੋਂ ਸ਼ਾਂਤਮਈ ਸੰਗਤ ’ਤੇ ਅੱਥਰੂ ਗੈਸ ਛੱਡਣ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।