17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਜੈਤੋ, 16 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤ ਦੇ ਆਜ਼ਾਦੀ ਘੁਲਾਟੀਆਂ ਦੇ ਸਦੀਆਂ ਦੇ ਸੰਘਰਸ਼, ਕੁਰਬਾਨੀ ਅਤੇ ਦਿ੍ਰੜ ਇਰਾਦੇ ਦਾ ਪ੍ਰਤੀਕ ਹੈ। ਇਸੇ ਭਾਵਨਾ ਨਾਲ ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ 80ਵਾਂ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।

ਸੋਮਵਾਰ, 17 ਅਗਸਤ, 2026 ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਵਿਖੇ ਮੁੱਖ ਮਹਿਮਾਨ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ। ਤਸਵੀਰ : ਗੁਰਚਰਨ ਸਿੰਘ ਗਾਬੜੀਆ 17-08-2026
ਜੈਤੋ, 16 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤ ਦੇ ਆਜ਼ਾਦੀ ਘੁਲਾਟੀਆਂ ਦੇ ਸਦੀਆਂ ਦੇ ਸੰਘਰਸ਼, ਕੁਰਬਾਨੀ ਅਤੇ ਦਿ੍ਰੜ ਇਰਾਦੇ ਦਾ ਪ੍ਰਤੀਕ ਹੈ। ਇਸੇ ਭਾਵਨਾ ਨਾਲ ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ 80ਵਾਂ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚੇ ਪਵਨ ਸਿੰਗਲਾ ਉੱਘੇ ਕਾਰੋਬਾਰੀ, ਸਮਾਜ ਸੇਵੀ, ਸਮਾਜਿਕ ਆਗੂ ਅਤੇ ਐਸਡੀਪੀਐਲ ਫਾਊਂਡੇਸ਼ਨ ਦੇ ਟਰੱਸਟੀ ਦਾ ਸਕੂਲ ਦੇ ਪਿ੍ਰੰਸੀਪਲ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਕਲਾਸ ਚੌਥੀ ‘ਏ’ ਅਤੇ ‘ਬੀ’ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਅਤੇ ਰੰਗਾਰੰਗ ਦੇਸ਼-ਭਗਤੀ ਪ੍ਰੋਗਰਾਮ ਦਾ ਆਯੋਜਨ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਰਾਸ਼ਟਰਪ੍ਰੇਮ, ਏਕਤਾ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਿਕਸਿਤ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਪਵਨ ਸਿੰਗਲਾ ਦੇ ਸਵਾਗਤ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਇਸ ਤੋਂ ਬਾਅਦ ਸਕੂਲ ਦੀ ਪਿ੍ਰੰਸੀਪਲ ਪਿ੍ਰੰਅਕਾ ਮਹਿਤਾ ਦੀ ਅਗਵਾਈ ਵਿਚ ਕਰਵਾਏ ਸਮਾਗਮ ਵਿਚ ਸ਼ਮਾਂ ਰੌਸ਼ਨ ਕੀਤੀ ਗਈ ਅਤੇ ਪ੍ਰਮਾਤਮਾ ਨੂੰ ਯਾਦ ਕਰਦੇ ਹੋਏ ਪ੍ਰਾਰਥਨਾ ਨੇ ਵਾਤਾਵਰਨ ਨੂੰ ਅਧਿਆਤਮਕ ਅਤੇ ਸਕਾਰਾਤਮਕ ਊਰਜਾ ਨਾਲ ਭਰ ਦਿੱਤਾ। ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਗੀਤ ਪੇਸ਼ ਕਰਕੇ ਸਭ ਵਿਚ ਰਾਸ਼ਟਰ ਪ੍ਰੇਮ ਦੀ ਭਾਵਨਾ ਜਗਾਈ। ਪ੍ਰੋਗਰਾਮ ਵਿਚ ਕਲਾਸ ਵੀਂ ਪੰਜਵੀਂ ‘ਏ’ ਅਤੇ ‘ਬੀ’ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਸੈਨਿਕਾਂ ਨੂੰ ਸਮਰਪਿਤ ਨਾਚ ਸਭ ਦਾ ਮਨ ਮੋਹ ਲੈ ਗਿਆ। ਕਲਾਸ ਚੌਥੀ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਕਵਿਤਾ ਪੇਸ਼ ਕੀਤੀ। ਇਸ ਤੋਂ ਬਾਅਦ ‘ਅਨੇਕਤਾ ਵਿਚ ਏਕਤਾ’ ਵਿਸ਼ੇ ’ਤੇ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਨਾਂਚ ਭਾਰਤ ਦੀਆਂ ਵਿਭਿੰਨ ਸੰਸਕ੍ਰਿਤੀਆਂ ਵਿਚ ਛੁਪੀ ਏਕਤਾ ਦਾ ਸੁੰਦਰ ਸੰਦੇਸ਼ ਦੇ ਗਿਆ। ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਦੇਸ਼ਭਗਤੀ ਨਾਚ ਰਾਹੀਂ ਉਨ੍ਹਾਂ ਦੇ ਸਾਹਸ ਅਤੇ ਦੇਸ਼ ਪ੍ਰਤੀ ਬਲਿਦਾਨ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਦਿੱਤਾ ਗਿਆ ਭਾਸ਼ਣ ਵੀ ਪ੍ਰੇਰਣਾਦਾਇਕ ਰਿਹਾ। ਇਸ ਸੁਤੰਤਰਤਾ ਦਿਵਸ ’ਤੇ ਸਕੂਲ ਦੇ ਵਿਦਿਆਰਥੀਆਂ ਨੇ ਸਟੇਡੀਅਮ ’ਚ ਸ਼ਾਨਦਾਰ ਪਰੇਡ ਕਰਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਪਿ੍ਰਅੰਕਾ ਮਹਿਤਾ ਨੇ ਆਪਣੇ ਭਾਸ਼ਣ ਵਿਚ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ ਦਿੰਦਿਆਂ ਹੋਏ ਆਜ਼ਾਦੀ ਸੰਗਰਾਮੀਆਂ ਦੇ ਤਿਆਗ ਅਤੇ ਬਲਿਦਾਨ ਨੂੰ ਯਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿਚ ਆਪਣੀ ਸਕਾਰਾਤਮਕ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੱਚੀ ਦੇਸ਼ਭਗਤੀ ਸਿਰਫ਼ ਦੇਸ਼ ਪ੍ਰਤੀ ਪਿਆਰ ਤੱਕ ਸੀਮਿਤ ਨਹੀਂ ਹੈ, ਸਗੋਂ ਇਮਾਨਦਾਰੀ, ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਆਪਣੇ ਕਰਤਵਾਂ ਦਾ ਨਿਸ਼ਠਾਪੂਰਵਕ ਪਾਲਣ ਕਰਨਾ ਵੀ ਦੇਸ਼ ਸੇਵਾ ਹੈ । ਅੰਤ ਵਿਚ ਧੰਨਵਾਦ ਪ੍ਰਸਤਾਵ ਨਾਲ ਪ੍ਰੋਗਰਾਮ ਦਾ ਸਮਾਪਨ ਹੋਇਆ। ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਆਜ਼ਾਦੀ ਦਿਵਸ ਦੇ ਇਸ ਪਵਿੱਤਰ ਮੌਕੇ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਗੌਰਵ ਨੂੰ ਬਣਾਈ ਰੱਖਣ ਦਾ ਸੰਕਲਪ ਲਿਆ। ਅੰਤ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੂੰ ਸੁਤੰਤਰਤਾ ਦਿਵਸ ਮੌਕੇ ਮਠਿਆਈ ਵੰਡੀ ਗਈ।
ਪਿਛਲੀ ਖ਼ਬਰ ਮਾਂ ਚਿੰਤਪੁਰਨੀ ਦਰਬਾਰ ’ਤੇ ਝੰਡੇ ਲੈ ਕੇ ਜਾਣ ਦੀ ਖੁਸ਼ੀ ਵਿਚ ਲੰਗਰ ਲਗਾਇਆ ਅਗਲੀ ਖ਼ਬਰ ਜੈਤੋ ’ਚ ਮਲਹੋਤਰਾ ਦੀ ਅਗਵਾਈ ਵਿਚ ‘ਜੈ ਜਵਾਨ, ਜੈ ਕਿਸਾਨ’ ਪ੍ਰਗਰਾਮ ਤਹਿਤ ਪੈਦਲ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।