17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਜ਼ਾਦੀ ਦਿਵਸ ਦੀ 80ਵੀਂ ਵਰ੍ਹੇਗੰਢ ਮੌਕੇ ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਜੀ.ਐਨ.ਡੀ.ਪੀ. ਸਕੂਲ

ਪੰਜਗਰਾਈਂ ਕਲਾਂ, 16 ਅਗਸਤ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਵਨ ਵਾਲਾ-ਘਣੀਏ ਵਾਲਾ ਵਿਖੇ ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਵਸ ਬੜੇ ਹੀ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਪੂਰ ਰਿਹਾ।

ਅਜੀਤ ਡੈਸਕ 17-08-2026
ਪੰਜਗਰਾਈਂ ਕਲਾਂ, 16 ਅਗਸਤ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਵਨ ਵਾਲਾ-ਘਣੀਏ ਵਾਲਾ ਵਿਖੇ ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਵਸ ਬੜੇ ਹੀ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਪੂਰ ਰਿਹਾ। ਇਸ ਮੌਕੇ ਕਰਵਾਏਗਏ ਸਮਾਗਮ ’ਚ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਨਾਟਕ ਅਤੇ ਸ਼ਾਨਦਾਰ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਆਜ਼ਾਦੀ ਘੁਲਾਟੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਪ੍ਰਤੀ ਪਿਆਰ, ਸਤਿਕਾਰ ਅਤੇ ਸਮਰਪਣ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ । ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸੁਖਜਿੰਦਰ ਸਿੰਘ ਅਤੇ ਚੇਅਰਪਰਸਨ ਚਰਨਜੀਤ ਕੌਰ ਗਿੱਲ ਨੇ ਆਜ਼ਾਦੀ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ, ਸ਼ਾਂਤੀ ਅਤੇ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਨੇ ਦੇਸ਼ ਦੀ ਆਜ਼ਾਦੀ ਦੀ ਰੱਖਿਆ, ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਅਤੇ ਇਕ ਚੰਗੇ ਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਭੇਦਭਰੀ ਹਾਲਤ ’ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਕੋਠੇ ਹਵਾਨਾ ਨਿਵਾਸੀ ਬਲਵੀਰ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।