18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਚੋਰੀ ਦੇ ਦੋਸ਼ਾਂ ਤਹਿਤ ਇਕ ਕਾਬੂ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਪੁਲਿਸ ਵਲੋਂ ਪਿੰਡ ਡੋਡ ਵਿਖੇ ਗੁਰਦੁਆਰਾ ਸਾਹਿਬ ਵਿਚ ਗੋਲਕ ਤੋੜ ਕੇ ਚੋਰੀ ਕਰਨ ਦੇ ਦੋਸ਼ਾਂ ਤਹਿਤ ਪਿੰਡ ਦੇ ਹੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਪਾਸੋਂ ਪੁਲਿਸ ਵਲੋਂ ਗੋਲਕ ’ਚੋਂ ਕੱਢੀ ਭਾਨ ਬਰਾਮਦ ਕੀਤੀ ਗਈ ਹੈ ਅਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਅਜੀਤ ਡੈਸਕ 18-08-2026
ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਪੁਲਿਸ ਵਲੋਂ ਪਿੰਡ ਡੋਡ ਵਿਖੇ ਗੁਰਦੁਆਰਾ ਸਾਹਿਬ ਵਿਚ ਗੋਲਕ ਤੋੜ ਕੇ ਚੋਰੀ ਕਰਨ ਦੇ ਦੋਸ਼ਾਂ ਤਹਿਤ ਪਿੰਡ ਦੇ ਹੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਪਾਸੋਂ ਪੁਲਿਸ ਵਲੋਂ ਗੋਲਕ ’ਚੋਂ ਕੱਢੀ ਭਾਨ ਬਰਾਮਦ ਕੀਤੀ ਗਈ ਹੈ ਅਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਬੂਟਾ ਸਿੰਘ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਅਰਸ਼ਦੀਪ ਸਿੰਘ ਪੁੱਤਰ ਭਾਗ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਕਥਿਤ ਤੌਰ ’ਤੇ ਗੋਲਕ ਭੰਨ ਕੇ ਵਿਚੋਂ ਪੈਸੇ ਚੋਰੀ ਕੀਤੇ ਗਏ ਹਨ ਅਤੇ ਉਹ ਚੋਰੀ ਕਰ ਕੇ ਬਾਰੀ ਵਿਚ ਦੀ ਭੱਜ ਗਿਆ। ਹੌਲਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਅਤੇ ਉਸ ਪਾਸੋਂ ਗੋਲਕ ’ਚੋਂ ਕੱਢੇ ਗਏ 243 ਰੁਪਏ ਦੇ ਸਿੱਕੇ ਵੀ ਬਰਾਮਦ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਖੂਹ, ਬੋਰਵੈਲ/ਟਿਊਬਵੈੱਲ ਦੀ ਖੁਦਾਈ ਸੰਬੰਧੀ ਹਦਾਇਤਾਂ ਜਾਰੀ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਬਰਨਾਲਾ ਵਿਖੇ ਸਵਾਗਤ ਸੰਬੰਧੀ ਹੋਈ ਵਿਸ਼ੇਸ਼ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।