18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ੍ਰੀ ਗੁਰੂ ਨਾਨਕ ਦੇਵ ਧਰਮਸ਼ਾਲਾ ਬਰਗਾੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮਲੋਟ, 17 ਅਗਸਤ (ਪਾਟਿਲ)-ਬਾਬਾ ਈਸ਼ਰ ਸਿੰਘ ਸਕੂਲ ਵਿਚ ਤੀਆਂ ਦਾ ਤਿਉਹਾਰ ਬੜੇ ਚਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦਾ ਵਿਹੜਾ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਖਿੜ ਉੱਠਿਆ।

ਬਾਬਾ ਈਸ਼ਰ ਸਿੰਘ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਏ ਜਾਣ ਮੌਕੇ ਵਿਦਿਆਰਥਣਾਂ। ਤਸਵੀਰ : ਪਾਟਿਲ 18-08-2026
ਮਲੋਟ, 17 ਅਗਸਤ (ਪਾਟਿਲ)-ਬਾਬਾ ਈਸ਼ਰ ਸਿੰਘ ਸਕੂਲ ਵਿਚ ਤੀਆਂ ਦਾ ਤਿਉਹਾਰ ਬੜੇ ਚਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦਾ ਵਿਹੜਾ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਖਿੜ ਉੱਠਿਆ। ਵਿਦਿਆਰਥਣਾਂ ਨੇ ਸੋਹਣੇ ਪੰਜਾਬੀ ਪਹਿਰਾਵੇ, ਪਰਾਂਦੇ ਅਤੇ ਰੰਗ-ਬਿਰੰਗੀਆਂ ਚੂੜੀਆਂ ਪਹਿਨ ਕੇ ਸਮਾਗਮ ਦੀ ਰੌਣਕ ਵਧਾਈ। ਇਸ ਮੌਕੇ ਵਿਦਿਆਰਥਣਾਂ ਵਲੋਂ ਗਿੱਧਾ, ਪੰਜਾਬੀ ਲੋਕ-ਗੀਤ ਅਤੇ ਬੋਲੀਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਗਿੱਧੇ ਦੀਆਂ ਤਾਲੀਆਂ ਅਤੇ ਪੰਜਾਬੀ ਬੋਲੀਆਂ ਨੇ ਪੂਰੇ ਮਾਹੌਲ ਨੂੰ ਖੁਸ਼ੀਆਂ ਨਾਲ ਭਰ ਦਿੱਤਾ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਸਮਾਗਮ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਰਾਜਵੀਰ ਕੌਰ ਬਰਾੜ ਨੇ ਵੀ ਇਸ ਮੌਕੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਾਰੇ ਅਧਿਆਪਕਾਂ ਤੇ ਬੱਚਿਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ। ਅੰਤ ਵਿਚ ਪ੍ਰਿੰਸੀਪਲ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਹੁਤ ਵਧੀਆ ਸਮਾਗਮ ਪੇਸ਼ ਕਰਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਤੀਆਂ ਦਾ ਇਹ ਰੰਗਾ ਰੰਗ ਸਮਾਗਮ ਖੁਸ਼ੀਆਂ ਅਤੇ ਪੰਜਾਬੀ ਵਿਰਸੇ ਦੀਆਂ ਸੁਹਾਵਣੀਆਂ ਯਾਦਾਂ ਛੱਡਦਾ ਹੋਇਆ ਯਾਦਗਾਰ ਬਣ ਗਿਆ।
ਪਿਛਲੀ ਖ਼ਬਰ ਭਗਤੀ, ਸੰਗੀਤ ਤੇ ਰਾਸ਼ਟਰ ਪ੍ਰੇਮ ਨਾਲ ਗੂੰਜਿਆ ‘ਭਜਨਾਂਜਲੀ’ ਪ੍ਰੋਗਰਾਮ ਅਗਲੀ ਖ਼ਬਰ ਫਰੀਦਕੋਟ ’ਚ ਵੱਖ-ਵੱਖ ਥਾਈ ਆਜ਼ਾਦੀ ਦਿਵਸ ਮਨਾਇਆ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਭਵਨ ਵਿਖੇ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।