19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੁਖਬੀਰ ਸਿੰਘ ਬਾਦਲ ਹਮਲੇ ਦੀ ਜਾਂਚ ਹੋਵੇ-ਨਿੰਮਾ ਡੋਡ, ਜਸਪਾਲ ਕਾਂਟਾ

ਜੈਤੋ, 18 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਬਾਜਾਖਾਨਾ ਬਲਾਕ ਪ੍ਰਧਾਨ ਨਿਰਮਲ ਸਿੰਘ ਵੜਿੰਗ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਪ੍ਰਧਾਨ ਜੈਤੋ-2 ਜਸਪਾਲ ਸਿੰਘ ਕਾਂਟਾ ਸਾਬਕਾ ਐਮ. ਸੀ.

ਘਟਨਾ ਸਥਾਨ ’ਤੇ ਖੜ੍ਹੀ ਬੱਸ ਤੇ ਇਕੱਤਰ ਲੋਕ। (ਸੱਜੇ) ਹਸਪਤਾਲ ਵਿਖੇ ਜ਼ੇਰੇ ਇਲਾਜ ਜਖ਼ਮੀ ਲੜਕੀ ਨਾਲ ਉਸਦੀ ਮਾਤਾ। ਤਸਵੀਰ : ਹਰਮਹਿੰਦਰਪਾਲ ਨਿਰਮਲ ਸਿੰਘ ਵੜਿੰਗ ਤੇ ਜਸਪਾਲ ਸਿੰਘ ਕਾਂਟਾ 19-08-2026
ਜੈਤੋ, 18 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਬਾਜਾਖਾਨਾ ਬਲਾਕ ਪ੍ਰਧਾਨ ਨਿਰਮਲ ਸਿੰਘ ਵੜਿੰਗ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਪ੍ਰਧਾਨ ਜੈਤੋ-2 ਜਸਪਾਲ ਸਿੰਘ ਕਾਂਟਾ ਸਾਬਕਾ ਐਮ.ਸੀ. ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਹਮਲਾ ਮਹਿਜ਼ ਇਕ ਘਟਨਾ ਨਹੀਂ, ਸਗੋਂ ਇਕ ਵੱਡੀ ਸਾਜ਼ਿਸ਼ ਦਾ ਹਿੱਸਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੋਕਤੰਤਰਿਕ ਕਦਰਾਂ-ਕੀਮਤਾਂ ਅਤੇ ਸਿਆਸੀ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਹਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾ ਕੇ ਇਸ ਪਿੱਛੇ ਕੰਮ ਕਰ ਰਹੇ ਵਿਅਕਤੀਆਂ ਅਤੇ ਸਾਜ਼ਿਸ਼ਕਾਰਾਂ ਨੂੰ ਬੇਨਕਾਬ ਕੀਤਾ ਜਾਵੇ। ਨਿਰਮਲ ਸਿੰਘ ਵੜਿੰਗ ਅਤੇ ਜਸਪਾਲ ਸਿੰਘ ਕਾਂਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਅਜਿਹੀਆਂ ਘਟਨਾਵਾਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਵਿਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਕੋਟਕਪੂਰਾ ਦੇ ਇਕ ਨਾਮਵਰ ਸਵੀਟ ਹਾਊਸ ’ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨਾ ਵੀ ਵਿਰੋਧੀਆਂ ਦੀ ਗਿਣੀ-ਮਿਥੀ ਸਾਜਿਸ-ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।