21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਇਆ

ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਲੋਂ ਐਮ. ਜੀ.

ਅਜੀਤ ਡੈਸਕ 21-08-2026
ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਲੋਂ ਐਮ.ਜੀ.ਐਮ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨਿਰਵੈਰ ਸਿੰਘ ਬਰਾੜ ਵਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, ਪੰਜਾਬ ਦਾ ਡੇਅਰੀ ਕਿੱਤੇ ਵਿਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਗੁਰਲਾਲ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਵਲੋਂ ਦੁੱਧ ਦਾ ਮਨੁੱਖੀ ਜੀਵਨ ਵਿਚ ਰੋਲ, ਬੱਚਿਆਂ ਨੂੰ ਹਰ ਰੋਜ਼ ਦੁੱਧ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਵਾਸਤੇ ਮਹੱਤਵਪੂਰਨ ਜਾਣਕਾਰੀ ਦਿੱਤੀ। ਚਸ਼ਨਦੀਪ ਸਿੰਘ ਮੈਨੇਜਰ ਮਾਰਕਿਟਿੰਗ ਮਿਲਕਫੈੱਡ ਵਲੋਂ ਕੈਂਪ ਵਿਚ ਸ਼ਾਮਿਲ ਸਿਖਿਆਰਥੀਆਂ ਨੂੰ ਦੁੱਧ ਪਦਾਰਥਾਂ ਦੀ ਮਹੱਤਤਾ ਬਾਰੇ ਦੱਸਿਆ ਗਿਆ। ਜਗਪਾਲ ਸਿੰਘ ਬਰਾੜ (ਕੋਆ. ਇੰਸਪੈਕਟਰ (ਰਿਟਾ.) ਵਲੋਂ ਸਿਖਿਆਰਥੀਆਂ ਨੂੰ ਫਾਸਟ ਫੂਡ ਦੀ ਜਗ੍ਹਾ ਦੁੱਧ ਨੂੰ ਮਨੁੱਖ ਜੀਵਨ ਵਿਚ ਅਪਨਾਉਣ ਲਈ ਸੇਧ ਦਿੱਤੀ ਗਈ। ਵਿੱਕੀ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਲੋਂ ਬੱਚਿਆਂ ਨੂੰ ਕਰੀਅਰ ਗਾਈਡੈਂਸ ਦਿੱਤੀ ਗਈ। ਕੈਂਪ ਵਿਚ ਸਕੂਲ ਦੇ ਸਿਖਿਆਰਥਆਂ ਵਲੋਂ ਲਿਆਂਦੇ ਗਏ ਦੁੱਧ ਦੇ ਸੈਂਪਲਾਂ ਨੂੰ ਹਰਮਨਪ੍ਰੀਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਵਲੋਂ ਚੈਕ ਕੀਤਾ ਗਿਆ। ਦੁੱਧ ਦੇ ਕੁੱਲ 55 ਸੈਂਪਲਾਂ ਵਿਚੋਂ 32 ਸੈਂਪਲ ਮਿਆਰਾਂ ਅਨੁਸਾਰ ਅਤੇ 23 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ, ਕਿਸੇ ਵੀ ਸੈਂਪਲ ਵਿਚ ਹਾਨੀਕਾਰਕ ਤੱਤ ਦੀ ਪੁਸ਼ਟੀ ਨਹੀਂ ਹੋਈ। ਮੰਚ ਸੰਚਾਲਨ ਗੁਰਲਾਲ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਕੀਤਾ। ਅੰਤ ਵਿਚ ਸਕੂਲ ਦੇ ਸਮੂਹ ਸਟਾਫ਼ ਵਲੋਂ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫ਼ਰੀਦਕੋਟ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਵਿਆਹ ਸਮਾਗਮ ’ਚ ਅਨੰਦ ਕਾਰਜ ਦੌਰਾਨ ਪੁਲਿਸ ਨੇ ਚੁੱਕਿਆ ਲਾੜੀ ਦਾ ਪਿਤਾ ਟਰਾਂਸਫ਼ਾਰਮਰ ਅਤੇ ਖੇਤਾਂ ’ ਚੋਂ ਮੋਟਰਾਂ ਚੋਰੀ ਦੇ... ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸੁਸਾਇਟੀ ਦੇ ਮੁੱਖ ਦਫ਼ਤਰ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।