21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ-ਅਕਾਲੀ ਆਗੂ

ਜੈਤੋ, 20 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸੀਨੀਅਰ ਅਕਾਲੀ ਆਗੂ ਜ਼ੈਲਦਾਰ ਯਾਦਵਿੰਦਰ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ ਅਤੇ ਪ੍ਰਗਟ ਸਿੰਘ ਬਰਾੜ ਡੋਡ ਸਾਬਕਾ ਚੇਅਰਮੈਨ ਪੀ. ਏ.

ਅਜੀਤ ਡੈਸਕ 21-08-2026
ਜੈਤੋ, 20 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸੀਨੀਅਰ ਅਕਾਲੀ ਆਗੂ ਜ਼ੈਲਦਾਰ ਯਾਦਵਿੰਦਰ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ ਅਤੇ ਪ੍ਰਗਟ ਸਿੰਘ ਬਰਾੜ ਡੋਡ ਸਾਬਕਾ ਚੇਅਰਮੈਨ ਪੀ.ਏ.ਡੀ.ਬੀ ਬੈਂਕ ਜੈਤੋ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਨੂੰ ਪਸੰਦ ਕਰਦੇ ਆ ਰਹੇ ਹਨ ਤੇ ਵਿਰੋਧੀਆਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਤ ਬਰਦਾਸ਼ਤ ਨਹੀਂ ਹੋ ਰਹੇ ’ਤੇ ਬੌਖਲਾਹਟ ਵਿਚ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਚੁਣੌਤੀ ਦੇਣ ਵਾਲੀ ਘਟਨਾ ਹੈ। ਇਸਦੀ ਐਨ.ਆਈ.ਏ ਅਤੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਅਤੇ ਪੂਰਨ ਸਿਹਤਯਾਬੀ ਲਈ ਅਰਦਾਸ ਵੀ ਕੀਤੀ।
ਪਿਛਲੀ ਖ਼ਬਰ ਕੈਂਸਰ ਹੱਥੋਂ ਜ਼ਿੰਦਗੀ ਦੀ ਬਾਜ਼ੀ ਹਾਰਿਆ ਦਰਸ਼ਨ ਸਿੰਘ ਦਰਸ਼ੀ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਸਦਭਾਵਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।