21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅਨਮੋਲ ਕੌਰ ਡੋਡ ਦੀ ਕੈਨੇਡਾ ’ਚ ਹੋਈ ਬੇਵਕਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਜੈਤੋ, 20 ਅਗਸਤ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਡਾ. ਹਰਪਾਲ ਸਿੰਘ ਡੇਲਿਆਂਵਾਲੀ ਅਗਵਾਈ ਹੇਠ ਮੀਟਿੰਗ ਹੋਈ।

ਅਜੀਤ ਡੈਸਕ 21-08-2026
ਜੈਤੋ, 20 ਅਗਸਤ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਡਾ. ਹਰਪਾਲ ਸਿੰਘ ਡੇਲਿਆਂਵਾਲੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਵਿਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਡਾਕਟਰ ਜਰਨੈਲ ਸਿੰਘ ‘ਡੋਡ’ ਦੀ ਬੇਟੀ ਅਨਮੋਲ ਕੌਰ ਡੋਡ ਦੀ ਬੀਤੇ ਦਿਨੀਂ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਹੋਈ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਡਾ. ਬਲਵਿੰਦਰ ਸਿੰਘ ਜੈਤੋ, ਡਾ. ਗੁਰਚਰਨ ਭਗਤੂਆਣਾ, ਬੂਟਾ ਸਿੰਘ, ਡਾ. ਜਲੰਧਰ ਸਿੰਘ ਬਰਾੜ ਰੋੜੀਕਪੂਰਾ, ਬਲਵਿੰਦਰ ਸਿੰਘ ਚੈਨਾ, ਡਾ. ਜੱਸੀ ਚੰਦਭਾਨ, ਡਾ. ਕੇਵਲ ਜੈਤੋ, ਡਾ. ਬਲਦੇਵ ਸਿੰਘ ਰੋਮਾਣਾ, ਗੁਰਚਰਨ ਬਰਾੜ, ਜੱਸੀ ਕਰੀਰਵਾਲੀ, ਡਾ. ਸਿਕੰਦਰ ਮਾਨਵ ਅਤੇ ਬਲਾਕ ਜੈਤੋ ਆਦਿ ਨੇ ਡਾਕਟਰ ਜਰਨੈਲ ਸਿੰਘ ‘ਡੋਡ’ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਮਿਡ-ਡੇਅ-ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ 8 ਸਤੰਬਰ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ... ਅਗਲੀ ਖ਼ਬਰ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਬਣਾ ਕੇ 29 ਲੱਖ ਦੀ ਠੱਗੀ ਮਾਮਲੇ ’ਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।