21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਡੀ.ਏ.ਵੀ. ਕਾਲਜ ਵਿਖੇ ਸਦਭਾਵਨਾ ਦਿਵਸ ਮਨਾਇਆ

ਮਲੋਟ, 20 ਅਗਸਤ (ਪਾਟਿਲ)-ਡੀ. ਏ.

ਅਜੀਤ ਡੈਸਕ 21-08-2026
ਮਲੋਟ, 20 ਅਗਸਤ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਦੇ ਸਹਿਯੋਗ ਨਾਲ ਸਦਭਾਵਨਾ ਦਿਵਸ ਮੌਕੇ ਸਦਭਾਵਨਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਸਟਾਫ਼ ਮੈਂਬਰਾਂ ਤੇ ਐੱਨ.ਐੱਸ.ਐੱਸ. ਵਲੰਟੀਅਰਾਂ ਸਮੇਤ ਵਿਦਿਆਰਥੀਆਂ ਨੇ ਵੀ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਇਹ ਸਹੁੰ ਚੁੱਕੀ ਕਿ ਉਹ ਜਾਤ, ਖੇਤਰ, ਧਰਮ ਜਾਂ ਭਾਸ਼ਾ ਦੇ ਭੇਦਭਾਵ ਤੋਂ ਉਪਰ ਉਠ ਕੇ ਭਾਰਤ ਦੇ ਸਮੂਹ ਲੋਕਾਂ ਵਿਚ ਭਾਵਨਾ ਤਮਕ ਏਕਤਾ ਤੇ ਸਦਭਾਵਨਾ ਲਈ ਕੰਮ ਕਰਨਗੇ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਬਣਾਉਣ ਵਿਚ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਸਮਾਗਮ ਦੌਰਾਨ ਐੱਨ.ਐੱਸ.ਐੱਸ. ਵਲੰਟੀਅਰਾਂ ਤੇ ਵਿਦਿਆਰਥੀਆਂ ਨੇ ਸ਼ਾਂਤੀ, ਕੌਮੀ ਏਕਤਾ ਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਸਰਕਾਰ ਸੂਬੇ ਦੇ ਪਾਣੀ ਨੂੰ ਬਚਾਉਣ ਅਤੇ ਖੇਤਾਂ ਤੱਕ ਪਹੁੰਚਾਉਣ ਲਈ ਵਚਨਬੱਧ-ਬਰਿੰਦਰ ਗੋਇਲ ਸੇਮ ਦੀ ਸਮੱਸਿਆ ਦੇ ਹੱਲ ਲਈ 1.... ਅਗਲੀ ਖ਼ਬਰ ਸੇਵਾ-ਮੁਕਤ ਪਟਵਾਰੀ, ਕਾਨੂੰਨਗੋ, ਨਾਇਬ ਤਹਿਸੀਲਦਾਰ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਸਾਂਝ ਮਿਲਣੀ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।