22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਡਾ. ਬਰਜਿੰਦਰ ਸਿੰਘ ਹਮਦਰਦ ਜੀ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ

ਜੈਤੋ, 21 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਅਜੀਤ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਮਾਤਾ ਅਮਰ ਵਿਵੇਕ ਚੈਰੀਟੇਬਲ ਟਰੱਸਟ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਵਲੋਂ ਫਲਦਾਰ ਅਤੇ ਛਾਂਦਾਰ ਬੂਟੇ ਲਗਾ ਕੇ ਮਨਾਇਆ ਗਿਆ।

ਅਜੀਤ ਡੈਸਕ 22-08-2026
ਜੈਤੋ, 21 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਅਜੀਤ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਮਾਤਾ ਅਮਰ ਵਿਵੇਕ ਚੈਰੀਟੇਬਲ ਟਰੱਸਟ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਵਲੋਂ ਫਲਦਾਰ ਅਤੇ ਛਾਂਦਾਰ ਬੂਟੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਸੰਤ ਰਿਸ਼ੀ ਰਾਮ ਨੇ ਕਿਹਾ ਕਿ ਜਨਮ ਦਿਨ ਨੂੰ ਯਾਦਗਾਰ ਬਣਾਉਣ ਲਈ ਬੂਟੇ ਲਗਾਉਣਾ ਵਾਤਾਵਰਨ ਦੀ ਸੰਭਾਲ ਵੱਲ ਇਕ ਸਾਰਥਕ ਕਦਮ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਮਿਲ ਸਕਦਾ ਹੈ। ਇਸ ਮੌਕੇ ਫਲਦਾਰ ਅਤੇ ਛਾਂਦਾਰ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਦਾ ਸੰਕਲਪ ਵੀ ਲਿਆ ਗਿਆ। ਇਸ ਮੌਕੇ ਮਾਤਾ ਰਜਨੀ ਦੇਵੀ, ਡਾ. ਸੁਖਚੈਨ ਸਿੰਘ ਖੱਚੜਾਂ, ਸਾਗਰ ਸਿੰਘ, ਜੱਸਾ ਸਿੰਘ ਕਰੀਰਵਾਲੀ ਅਤੇ ਭਵਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਾਵਾਂ ਦੇ ਅਕਾਲੀ ਵਰਕਰਾਂ ਵਲੋਂ ਨਵ-ਨਿਯੁਕਤ ਪੀ.ਏ.ਸੀ ਅਹੁਦੇਦਾਰ ਸਨਮਾਨਿਤ ਅਗਲੀ ਖ਼ਬਰ ਖ਼ੇਡ ਸਟੇਡੀਅਮ ਦੀ ਗ੍ਰਾਂਟ ’ਤੇ ਵੱਡੇ ਸਵਾਲ, ਖਰਚੇ ਅਤੇ ਜ਼ਮੀਨੀ ਕੰਮ ’ਚ ਕਥਿਤ ਫ਼ਰਕ ਨੇ ਛੇੜੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।