22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮੁਲਾਜ਼ਮ ਅਤੇ ਪੈਨਸ਼ਨਰ 27 ਨੂੰ ਜੈਤੋ ਤਹਿਸੀਲ ਪ੍ਰਬੰਧਕੀ ਕੰਪਲੈਕਸ ਸਾਹਮਣੇ ਦੇਣਗੇ ਰੋਸ ਧਰਨਾ

ਜੈਤੋ, 21 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਸਾਂਝੀ ਤਾਲਮੇਲ ਕਮੇਟੀ ਤਹਿਸੀਲ ਜੈਤੋ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੀਟਿੰਗ ਪਾਵਰਕਾਮ ਪੈਨਸ਼ਨਰ ਆਗੂ ਸੁਰਿੰਦਰ ਪਾਲ ਸਿੰਘ ਅਤੇ ਪੈਨਸ਼ਨਰ ਆਗੂ ਗੁਰਦੀਪ ਸਿੰਘ ਰਾਮੇਆਣਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਸੂਬਾਈ ਪੈਨਸ਼ਨਰ ਆਗੂ ਪ੍ਰੇਮ ਚਾਵਲਾ ਨੇ ਭਗਵੰਤ ਮਾਨ ਸਰਕਾਰ ਵਲੋਂ ਆਪਣੇ ਸਾਢੇ 4 ਸਾਲ ਦੇ ਰਾਜ ਭਾਗ ਦੌਰਾਨ ਅਪਣਾਏ ਜਾ ਰਹੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਅੱਜ ਤੋਂ ਹੀ ਕਮਰਕਸੇ ਕੱਸਣ ਦਾ ਸੱਦਾ ਦਿੱਤਾ।

ਅਜੀਤ ਡੈਸਕ 22-08-2026
ਜੈਤੋ, 21 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਸਾਂਝੀ ਤਾਲਮੇਲ ਕਮੇਟੀ ਤਹਿਸੀਲ ਜੈਤੋ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੀਟਿੰਗ ਪਾਵਰਕਾਮ ਪੈਨਸ਼ਨਰ ਆਗੂ ਸੁਰਿੰਦਰ ਪਾਲ ਸਿੰਘ ਅਤੇ ਪੈਨਸ਼ਨਰ ਆਗੂ ਗੁਰਦੀਪ ਸਿੰਘ ਰਾਮੇਆਣਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਸੂਬਾਈ ਪੈਨਸ਼ਨਰ ਆਗੂ ਪ੍ਰੇਮ ਚਾਵਲਾ ਨੇ ਭਗਵੰਤ ਮਾਨ ਸਰਕਾਰ ਵਲੋਂ ਆਪਣੇ ਸਾਢੇ 4 ਸਾਲ ਦੇ ਰਾਜ ਭਾਗ ਦੌਰਾਨ ਅਪਣਾਏ ਜਾ ਰਹੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਅੱਜ ਤੋਂ ਹੀ ਕਮਰਕਸੇ ਕੱਸਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 27 ਅਗਸਤ ਨੂੰ ਪੰਜਾਬ ਦੇ ਸਮੂਹ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਪੰਜਾਬ ਦਾ ਸਾਰਾ ਸਰਕਾਰੀ ਕੰਮ ਬਿਲਕੁੱਲ ਠੱਪ ਕਰਨਗੇ। ਮੀਟਿੰਗ ਨੂੰ ਵੱਖ-ਵੱਖ ਜਥੇਬੰਦੀਆਂ ਦੇ ਆਗੂ ਗੁਰਮੀਤ ਸਿੰਘ ਜੈਤੋ, ਬਿਜਲੀ ਬੋਰਡ ਦੇ ਆਗੂ ਚੰਦਰ ਸ਼ੇਖਰ, ਗੁਰਮੀਤ ਸਿੰਘ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਆਗੂ ਕਰਨਵੀਰ ਸਿੰਘ ਝੱਖੜਵਾਲਾ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਗੁਰਜੀਤ ਸਿੰਘ ਤੇ ਰਵੀ ਕੁਮਾਰ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਆਗੂ ਇਕਬਾਲ ਸਿੰਘ ਰਣ ਸਿੰਘ ਵਾਲਾ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 18 ਫੀਸਦੀ ਡੀ.ਏ ਨਾ ਦਿੱਤਾ, ਪੁਰਾਣੀ ਪੈਨਸ਼ਨ ਸਕੀਮ ਬਹਾਰ ਨਾ ਕੀਤੀ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਅਤੇ ਸਕੀਮ ਵਰਕਰਾਂ ਦੀਆਂ ਉਜ਼ਰਤਾਂ ਵਿਚ ਢੁੱਕਵਾਂ ਵਾਧਾ ਨਾ ਕੀਤਾ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਆਮ ਆਦਮੀ ਪਾਰਟੀ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਇਸ ਵਤੀਰੇ ਦਾ ਖਮਿਆਜ਼ਾ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਤਹਿਸੀਲ ਜੈਤੋ ਦੇ ਮੁਲਾਜ਼ਮ ਅਤੇ ਪੈਨਸ਼ਨਰ 27 ਅਗਸਤ ਨੂੰ ਸਵੇਰੇ ਠੀਕ 9:30 ਵਜੇ ਤਹਿਸੀਲ ਪ੍ਰਬੰਧਕੀ ਕੰਪਲੈਕਸ ਜੈਤੋ ਸਾਹਮਣੇ ਭਗਵੰਤ ਮਾਨ ਸਰਕਾਰ ਦੇ ਖਿਲਾਫ ਰੋਸ ਧਰਨਾ ਦੇਣਗੇ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਣਗੇ। ਇਸ ਮੌਕੇ ਪੈਨਸ਼ਨਰ ਆਗੂ ਸੁਰਿੰਦਰ ਪਾਲ ਸਿੰਘ ਖ਼ਾਲਸਾ, ਅੰਗਰੇਜ਼ ਸਿੰਘ, ਕੁਲਬੀਰ ਸਿੰਘ ਲੈਕਚਰਾਰ, ਜਗਜੀਤ ਸਿੰਘ ਸਿਹਤ ਵਿਭਾਗ, ਮੇਜਰ ਸਿੰਘ, ਸ਼ਮਿੰਦਰ ਸਿੰਘ, ਮੇਲਾ ਰਾਮ ਸਿਹਤ ਵਿਭਾਗ, ਵੀਰ ਸਿੰਘ ਅਤੇ ਦੇਵ ਰਾਜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਅੰਤਰਰਾਜੀ ਚੋਰ ਗਰੋਹ ਦੇ 8 ਮੈਂਬਰ ਕਾਬੂ, ਕਈ ਚੋਰੀ ਦੀਆਂ ਵਾਰਦਾਤਾਂ ਦਾ ਪਰਦਾਫ਼ਾਸ਼ ਜ਼ਿਲ੍ਹਾ ਪੁਲਿਸ ਮੁਖੀ ਨੇ... ਅਗਲੀ ਖ਼ਬਰ ਮਨਿੰਦਰ ਸਿੱਧੂ ਖ਼ਿਲਾਫ਼ ਪਰਚਾ ਰੱਦ ਕਰਵਾਉਣ ਲਈ ਆਈ.ਜੀ ਦਫ਼ਤਰ ਸਾਹਮਣੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।