ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ , 21 ਅਗਸਤ ( ਹਰਮਹਿੰਦਰ ਪਾਲ )- ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਹਿਮ ਮੀਟਿੰਗ ਹੋਈ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਜੰਬਰ ਨੇ ਕਿਹਾ ਕਿ ਅਧਿਆਪਕ ਸਾਥੀ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮ ਤੇ ਪੈਨਸ਼ਨਰ ਮੋਰਚਾ ਦੇ ਹੱਥ ਮਜ਼ਬੂਤ ਕਰਨਗੇ ਅਤੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜ਼ਬੂਰ ਕਰਨਗੇ ।
ਅਜੀਤ ਡੈਸਕ
22-08-2026