25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਆਦੇਸ਼ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਵਲੰਟੀਅਰਾਂ ਨੂੰ ਸਰਟੀਫਿਕੇਟ ਵੰਡੇ

ਸਾਦਿਕ, 22 ਅਗਸਤ (ਗੁਰਭੇਜ ਸਿੰਘ ਚੌਹਾਨ)-ਰੈੱਡ ਰਿਬਨ ਕਲੱਬ ਵਲੋਂ ਜ਼ਿਲ੍ਹਾ ਪੱਧਰੀ ਐਚ. ਆਈ.

ਅਜੀਤ ਡੈਸਕ 23-08-2026
ਸਾਦਿਕ, 22 ਅਗਸਤ (ਗੁਰਭੇਜ ਸਿੰਘ ਚੌਹਾਨ)-ਰੈੱਡ ਰਿਬਨ ਕਲੱਬ ਵਲੋਂ ਜ਼ਿਲ੍ਹਾ ਪੱਧਰੀ ਐਚ.ਆਈ.ਵੀ/ਏਡਜ਼, ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਰੈਲੀ ਕੱਢੀ ਗਈ। ਇਸ ਰੈਲੀ ਵਿਚ ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਮਚਾਕੀ ਕਲਾਂ (ਫ਼ਰੀਦਕੋਟ) ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਅਮਰਦੀਪ ਸਿੰਘ ਵਿਰਕ ਅਤੇ ਸਹਾਇਕ ਪ੍ਰੋਫੈਸਰ ਅਲਕਾ ਖੈਰਾ ਦੀ ਹਾਜ਼ਰੀ ਵਿਚ ਵਲੰਟਰੀਆਂ ਵਲੋਂ ਹਾਸਿਲ ਕੀਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਤੋਂ ਐਚ.ਆਈ.ਵੀ/ਏਡਜ਼, ਜਿਹੀਆਂ ਭਿਆਨਕ ਬਿਮਾਰੀਆਂ ਪ੍ਰਤੀ ਜਾਗਰੂਕ ਰਹਿਣ ਅਤੇ ਨਸ਼ਿਆਂ ਤੋਂ ਬਚਾਅ ਨੂੰ ਯਕੀਨੀ ਬਣਾਉਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਸੀ.ਐਮ.ਡੀ. ਜਨਜੀਤਪਾਲ ਸਿੰਘ ਸੇਖੋਂ, ਐਮ.ਡੀ.ਜਰਮਨਜੀਤ ਸਿੰਘ ਸੰਧੂ, ਡਾਇਰੈਕਟਰ ਐਸ.ਪੀ. ਮੌਂਗਾ, ਸਮੂਹ ਸਟਾਫ਼ ਆਦੇਸ਼ ਕਾਲਜ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਅੰਤਰਰਾਸ਼ਟਰੀ ਕੀਰਤਨ ਦਰਬਾਰ ਸੰਬੰਧੀ ਬੂਰੇ ਜੱਟਾਂ ‘ਚ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।