23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐਸ . ਡੀ . ਸਕੂਲ ਵਿਖੇ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ

ਮਲੋਟ, 22 ਅਗਸਤ (ਪਾਟਿਲ)-ਐਸ. ਡੀ.

ਅਜੀਤ ਡੈਸਕ 23-08-2026
ਮਲੋਟ, 22 ਅਗਸਤ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਅਗਸਤ 2026 ਦੌਰਾਨ ਨਾਲਸਾ (ਜਾਗਰਤੀ) ਯੋਜਨਾ-2025 ‘ਨੌਜਵਾਨ ਸਸ਼ਕਤੀਕਰਨ, ਮਜ਼ਬੂਤ ਭਾਰਤ’ ਤਹਿਤ ਸਕੂਲ ਸਭਾ ਵਿਚ ਕਾਨੂੰਨੀ ਜਾਗਰੂਕਤਾ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸੁਨੀਤਾ ਪੁਰੀ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਸਾਖਰਤਾ, ਕਿਸ਼ੋਰ ਨਿਆਂ, ਸਾਈਬਰ ਸੁਰੱਖਿਆ, ਡਿਜੀਟਲ ਨਾਗਰਿਕਤਾ, ਸੰਵਿਧਾਨਕ ਜਾਗਰੂਕਤਾ, ਕਾਨੂੰਨੀ ਸਹਾਇਤਾ ਅਤੇ ਨੌਜਵਾਨ ਸਸ਼ਕਤੀਕਰਨ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਕਿਹਾ ਕਿ ਜਾਗਰੂਕ ਅਤੇ ਜ਼ਿੰਮੇਵਾਰ ਨੌਜਵਾਨ ਹੀ ਮਜ਼ਬੂਤ ਰਾਸ਼ਟਰ ਦੀ ਨੀਂਹ ਹੁੰਦੇ ਹਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕਾਕਾ ਬਰਾੜ ਨੇ ਬੱਸਾਂ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਧਰਨਾ 29 ਵੇਂ ਦਿਨ ਵੀ ਲਗਾਤਾਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।