23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਵੈ - ਇੱਛੁਕ ਖ਼ੂਨਦਾਨ ਮੁਹਿੰਮ ’ ਚ ਸੇਵਾਵਾਂ ਲਈ ਪੰਜਾਬ ਸਰਕਾਰ ਵਲੋਂ ਦੀਪਕ ਗਰਗ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਕਾਨਫ਼ਰੰਸ ਦੌਰਾਨ ਸੰਸਥਾ ਨੂੰ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਦੇ ਸਿਹਤ ਮੰਤਰੀ ਡਾ.

ਅਜੀਤ ਡੈਸਕ 23-08-2026
ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਕਾਨਫ਼ਰੰਸ ਦੌਰਾਨ ਸੰਸਥਾ ਨੂੰ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸੰਸਥਾ ਦੇ ਮੁਖੀ ਦੀਪਕ ਗਰਗ ਨੂੰ ਪ੍ਰਦਾਨ ਕੀਤਾ ਗਿਆ। ਇਸ ਕਾਨਫ਼ਰੰਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਪਹੁੰਚੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਕੁਮਾਰ ਰਾਹੁਲ ਆਈ.ਏ.ਐਸ. ਸਿਹਤ ਵਿਭਾਗ ਪੰਜਾਬ, ਸਾਕਸ਼ੀ ਸਾਹਨੀ ਆਈ.ਏ.ਐਸ. ਡਾਇਰੈਕਟਰ, ਸੁਨੀਤਾ ਭਗਤ ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਅਤੇ ਡਾ. ਰੱਤੀ ਰਾਮ ਸ਼ਰਮਾ, ਡਾਇਰੈਕਟਰ ਬਲੱਡ ਬੈਂਕ, ਪੀ.ਜੀ.ਆਈ. ਚੰਡੀਗੜ੍ਹ ਸਮੇਤ ਸਿਹਤ ਵਿਭਾਗ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਕਾਨਫ਼ਰੰਸ ਦੌਰਾਨ ਖ਼ੂਨਦਾਨ ਸਬੰਧੀ ਨਵੀਂ ਜਾਣਕਾਰੀ, ਜਾਗਰੂਕਤਾ ਅਤੇ ਖ਼ੂਨਦਾਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਉਪਰਾਲੇ ਰਾਹੀਂ ਖ਼ੂਨਦਾਨ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੀ। ਅੰਤ ਵਿਚ ਪੰਜਾਬ ਭਰ ਤੋਂ ਪਹੁੰਚੀਆਂ ਵੱਖ-ਵੱਖ ਸੰਸਥਾਵਾਂ ਨੂੰ ਉਨ੍ਹਾਂ ਦੀਆਂ ਸਮਾਜ ਸੇਵੀ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਪ੍ਰਧਾਨ ਦੀਪਕ ਗਰਗ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਸੰਸਥਾ ਦਾ ਨਹੀਂ ਸਗੋਂ ਸ੍ਰੀ ਮੁਕਤਸਰ ਸਾਹਿਬ ਦੀ ਸਮੁੱਚੀ ਖੂਨਦਾਨੀ ਅਤੇ ਸਮਾਜ ਸੇਵੀ ਟੀਮ ਦਾ ਮਾਣ ਹੈ।
ਪਿਛਲੀ ਖ਼ਬਰ 45 ਨਸ਼ੀਲੀਆਂ ਗੋਲੀਆਂ ਬਰਾਮਦ, ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕਾਕਾ ਬਰਾੜ ਨੇ ਬੱਸਾਂ ਨੂੰ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।