ਚਰਨਜੀਤ ਸਿੰਘ ਲੁਹਾਰਾ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਬਣੇ
ਗਿੱਦੜਬਾਹਾ, 23 ਅਗਸਤ (ਸ਼ਿਵਰਾਜ ਸਿੰਘ ਬਰਾੜ)-ਸੂਬਾ ਸਰਕਾਰ ਵਲੋਂ ਮਾਰਕਿਟ ਕਮੇਟੀ ਦੇ ਚੇਅਰਮੈਨਾਂ ਦੀ ਨਵੀਂ ਜਾਰੀ ਕੀਤੀ ਗਈ ਸੂਚੀ ਵਿਚ ਫੇਰਬਦਲ ਕਰਦਿਆਂ ਗਿੱਦੜਬਾਹਾ ਤੋਂ ਵਕੀਲ ਹਰਦੀਪ ਸਿੰਘ ਭੰਗਾਲ ਨੂੰ ਬਦਲਦਿਆਂ ਚਰਨਜੀਤ ਸਿੰਘ ਬਰਾੜ ਲੁਹਾਰਾ ਨੂੰ ਮਾਰਕਿਟ ਕਮੇਟੀ ਗਿੱਦੜਬਾਹਾ ਦਾ ਚੇਅਰਮੈਨ ਲਗਾਇਆ ਗਿਆ ਹੈ , ਜਿਸ ਨਾਲ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਗਿੱਦੜਬਾਹਾ ਮਾਰਕਿਟ ਕਮੇਟੀ ਦੇ ਚੇਅਰਮੈਨ ਨੂੰ ਬਦਲੇ ਜਾਣ ਦੀ ਕਈ ਮਹੀਨਿਆਂ ਤੋਂ ਸਿਆਸੀ ਗਲਿਆਰਿਆਂ ਵਿਚ ਖ਼ੂਬ ਚਰਚਾ ਛਿੜੀ ਹੋਈ ਸੀ।
ਅਜੀਤ ਡੈਸਕ
24-08-2026