ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਜੈਤੋ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
ਜੈਤੋ, 25 ਅਗਸਤ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ (ਬਾਜਾਖਾਨਾ ਰੋਡ) ਜੈਤੋ ਵਿਖੇ ਅੰਦਰ ਭੈਣ ਭਰਾ ਦੇ ਪਿਆਰ ਦਾ ਤਿਉਹਾਰ ਰੱਖੜੀ ਨੂੰ ਬੱਚਿਆਂ ਬੜੇ ਉਤਸ਼ਾਹ ਨਾਲ ਮਨਾਇਆ। ਸਕੂਲ ਦੀ ਪਿ੍ਰੰਸੀਪਲ ਦਰਸ਼ਨਾ ਦੇਵੀ ਨੇ ਰੱਖੜੀ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕਰਦਿਆ ਦੱਸਦਿਆਂ ਕਿ ਰੱਖੜੀਆਂ ਦਾ ਤਿਉਹਾਰ ਮੌਕੇ ਭੈਣ ਆਪਣੇ ਭਰਾ ਦੇ ਗੁੱਟ ’ਤੇ ਰੱਖੜੀ ਬੰਨ ਕੇ ਉਸ ਦੀ ਲੰਮੀ ਉਮਰ ਦੀ ਅਰਦਾਸ ਕਰਦੀ ਹੈ।
ਅਜੀਤ ਡੈਸਕ
26-08-2026