26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ’ਚ ਤੀਆਂ ਦਾ ਤਿਉਹਾਰ ਮਨਾਇਆ

ਜੈਤੋ, 25 ਅਗਸਤ (ਗੁਰਚਰਨ ਸਿੰਘ ਗਾਬੜੀਆ)-ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਂਦੇ ਹੋਏ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਰੰਗ-ਬਿਰੰਗੇ ਪੰਜਾਬੀ ਸੂਟ ਪਹਿਨ ਕੇ ਗਿੱਧਾ, ਲੋਕ-ਗੀਤ, ਬੋਲੀਆਂ ਅਤੇ ਪੰਜਾਬੀ ਲੋਕ-ਨਾਚ ਪੇਸ਼ ਕੀਤੇ।

ਅਜੀਤ ਡੈਸਕ 26-08-2026
ਜੈਤੋ, 25 ਅਗਸਤ (ਗੁਰਚਰਨ ਸਿੰਘ ਗਾਬੜੀਆ)-ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਂਦੇ ਹੋਏ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਰੰਗ-ਬਿਰੰਗੇ ਪੰਜਾਬੀ ਸੂਟ ਪਹਿਨ ਕੇ ਗਿੱਧਾ, ਲੋਕ-ਗੀਤ, ਬੋਲੀਆਂ ਅਤੇ ਪੰਜਾਬੀ ਲੋਕ-ਨਾਚ ਪੇਸ਼ ਕੀਤੇ। ਬੱਚਿਆਂ ਨੇ ਪੰਜਾਬੀ ਸੱਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ। ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਪੂਰਾ ਸਮਾਗਮ ਖੁਸ਼ੀ, ਰੰਗਾਂ ਅਤੇ ਪੰਜਾਬੀ ਸੱਭਿਆਚਾਰ ਦੀ ਮਹਿਕ ਨਾਲ ਭਰਪੂਰ ਰਿਹਾ। ਨੰਨੇ-ਮੁੰਨੇ ਬੱਚਿਆਂ ਨੇ ਜਾਗੋ ਕੱਢ ਕੇ ਸਭ ਦਾ ਮਨ ਮੋਹ ਲਿਆ। ਬੱਚਿਆਂ ਨੇ ਪੰਜ ਾਬੀ ਪਹਿਰਾਵੇ ਵਿਚ ਸੱਜ ਕੇ ਗਿੱਧਾ, ਬੋਲੀਆਂ ਅਤੇ ਲੋਕ-ਗੀਤਾਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਸਾਰੇ ਬੱਚਿਆਂ ਅਤੇ ਅਧਿਆਪਕਾਂ ਨੇ ਇਸ ਰੰਗਾਰੰਗ ਸਮਾਗਮ ਦਾ ਖੂਬ ਆਨੰਦ ਮਾਣਿਆ। ਸਕੂਲ ਦੀ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਪੰਜਾਬੀ ਵਿਰਾਸਤ ਅਤੇ ਸੱਭਿ ਆਚਾਰ ਨੂੰ ਸੰਭਾਲਣ ਬਾਰੇ ਇਕ ਸੁੰਦਰ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਡੀ.ਸੀ.ਐੱਮ. ਸਕੂਲ ਕੋਟਕਪੂਰਾ ਨੇ 70ਵੀਆਂ ਜ਼ੋਨ ਪੱਧਰੀ ਖੇਡਾਂ ’ਚ ਕਰਵਾਈ ਬੱਲੇ-ਬੱਲੇ ਅਗਲੀ ਖ਼ਬਰ ਬਾਬਾ ਫ਼ਰੀਦ ਮਨੁੱਖਤਾ ਦੀ ਸੇਵਾ ਅਤੇ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਐਵਾਰਡਾਂ ਲਈ ਨਾਂਅ ਭੇਜਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।